ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ss1

ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

11malout03ਮਲੋਟ, 11 ਨਵੰਬਰ (ਆਰਤੀ ਕਮਲ) : ਇਲਾਕੇ ਦੀ ਨਾਮਵਰ ਸਹਿ-ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ ਸਾਹਿਬ ਵਲੋਂ ਕਰਵਾਏ ਗਏ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਪਰਗਾਸੁ ਦੇ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਵਿਚ ਮੁੜ ਤੋਂ ਸਫਲ ਹੋਏ ਹਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਕਰਵਾਏ ਗਏ ਇਸ ਮੇਲੇ ਵਿਚ ਕਾਲਜ ਦੇ ਵਿਦਿਆਰਥੀ ਡਾਇਰੈਕਟਰ ਡਾ. ਜੇ.ਐੱਸ.ਆਨੰਦ ਅਤੇ ਪ੍ਰਿੰਸੀਪਲ ਸੁਖਦੀਪ ਕੌਰ ਦੀ ਸੁਚੱਜੀ ਅਗਵਾਈ ਵਿਚ ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਸ਼ੈਲਜਾ, ਪ੍ਰੋ. ਅਨੁਰਾਜ ਮਨੋਚਾ, ਪ੍ਰੋ. ਨਵਨੀਤ ਕੌਰ ਦੀ ਦੇਖ-ਰੇਖ ਹੇਠ ਭਾਗ ਲੈਣ ਲਈ ਪਹੁੰਚੇ। ਇਸ ਮੇਲੇ ਵਿਚ ਕਾਲਜ ਦਾ ਵਿਦਿਆਰਥੀ ਭੁਪਿੰਦਰ ਸਿੰਘ ਮਿਮਿਕਰੀ ਦੇ ਵਿਚ ਪਹਿਲਾ ਸਥਾਨ ਲੈਣ ਵਿਚ ਕਾਮਯਾਬ ਹੋਇਆ । ਇਸ ਮੌਕੇ ਭੁਪਿੰਦਰ ਸਿੰਘ ਨੇ ਤਕਰੀਬਨ 40 ਅਵਾਜਾਂ ਪੇਸ਼ ਕੀਤੀਆਂ ਜਿਸ ਦਾ ਆਨੰਦ ਉਥੇ ਬੈਠੇ ਸਰੋਤਿਆਂ ਅਤੇ ਪਤਵੰਤੇ ਸੱਜਣਾਂ ਨੇ ਲਿਆ ਤੇ ਖੂਬ ਵਾਹ-ਵਾਹ ਪ੍ਰਾਪਤ ਕੀਤੀ। ਇਸ ਮੇਲੇ ਵਿਚ ਕਾਲਜ ਦੇ ਵਿਦਿਆਰਥੀਆਂ ਲੜਕੀਆਂ ਅਤੇ ਲੜਕਿਆਂ ਨੇ ਦੋ ਵੱਖੋ-ਵੱਖਰੇ ਮੁਕਾਬਲਿਆਂ ਵਿਚ ਤੀਜਾ ਸਥਾਨ ਕੀਤਾ ਤੇ ਆਪਣੇ ਦਮ-ਖਮ ਦਾ ਮੁਜ਼ਾਹਰਾ ਕੀਤਾ। ਇਸ ਉਪਲਬਧੀ ‘ਤੇ ਕਾਲਜ ਡਾਇਰੈਕਟਰ ਡਾ. ਜੇ.ਐੱਸ.ਆਨੰਦ ਨੇ ਇਹਨਾਂ ਮੁਕਾਬਲਿਆਂ ਦੀ ਤਿਆਰੀ ਕਰਵਾਉਣ ਵਾਲੇ ਇੰਚਾਰਜਾਂ ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਸਰੋਜ ਰਾਣੀ, ਪ੍ਰੋ. ਹਿਰਦੇਪਾਲ ਸਿੰਘ, ਪ੍ਰੋ. ਅਨੁਰਾਜ ਮਨੋਚਾ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਕਾਲਜ ਦੀ ਮੈਨੇਜਮੈਂਟ ਦੇ ਚੇਅਰਮੈਨ ਸ. ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਸ. ਲਖਵਿੰਦਰ ਸਿੰਘ ਰੋਹੀਵਾਲਾ, ਸਕੱਤਰ ਸ. ਪਿਰਤਪਾਲ ਸਿੰਘ ਗਿੱਲ,ਪ੍ਰਬੰਧਕੀ ਸਕੱਤਰ ਸ. ਦਲਜਿੰਦਰ ਸਿੰਘ ਬਿੱਲਾ ਸੰਧੂ ਨੇ ਇਸ ਪ੍ਰਾਪਤੀ ਨੂੰ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਨਾ ਕਹਿੰਦੇ ਹੋਏ ਇਲਾਕੇ ਦੀ ਪ੍ਰਾਪਤੀ ਕਿਹਾ ਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਵੀ ਅਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਣ ਤੇ ਪ੍ਰਾਪਤੀਆਂ ਕਰਨ ਲਈ ਉਤਸ਼ਾਹਿਤ ਕੀਤਾ।

print
Share Button
Print Friendly, PDF & Email

Leave a Reply

Your email address will not be published. Required fields are marked *