ਮਾਲਵਾ ਸਕੂਲ ਸਰਦੂਲੇਵਾਲਾ ਦੀਆਂ ਵਿਦਿਆਰਥਣਾਂ ਨੇ ਲਗਾਇਆ ਵਿੱਦਿਅਕ ਟੂਰ

ss1

ਮਾਲਵਾ ਸਕੂਲ ਸਰਦੂਲੇਵਾਲਾ ਦੀਆਂ ਵਿਦਿਆਰਥਣਾਂ ਨੇ ਲਗਾਇਆ ਵਿੱਦਿਅਕ ਟੂਰ 

gurjeetਸਰਦੂਲਗੜ੍ਹ:16 ਨਵੰਬਰ(ਗੁਰਜੀਤ ਸ਼ੀਂਹ) ਸਰਦੂਲਗੜ੍ਹ ਸਬ ਡਵੀਜਨ ਦੀ ਵਿੱਦਿਆ ਦੇ ਖੇਤਰ ਵਿੱਚ ਮੋਹਰੀ ਸੰਸਥਾ ਮਾਲਵਾ ਗਰੁੱਪ ਆਫ਼ ਕਾਲਜ਼ਿਜ ਸਰਦੂਲੇਵਾਲਾ ਦੀ ਬ੍ਰਾਂਚ ਮਾਲਵਾ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾ ਨੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦਾ ਵਿੱਦਿਅਕ ਟੂਰ ਲਗਾਇਆ । ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਦੇ ਨਾਲ ਨਾਲ ਹੋਰ ਤਰੀਕਿਆਂ ਨਾਲ ਬਹੁਮੁੱਲੀ ਜਾਣਕਾਰੀ ਹਾਸਿਲ ਕਰਵਾਉਣਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੀ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਰਾਜ ਸੋਢੀ ਨੇ ਦੱਸਿਆ ਕਿ ਸੰਸਥਾ ਦੀਆਂ ਵਿਦਿਆਰਥਣਾਂ ਨੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਪਟਿਆਲਾ, ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਵਿਰਾਸਤ ਏ ਖਾਲਸਾ, ਮਾਤਾ ਨੈਣਾ ਦੇਵੀ ਅਤੇ ਚੱਪੜਚਿੜੀ ਦਾ ਟੂਰ ਲਗਾਇਆ ।ਬੱਚਿਆਂ ਨੇ ਇਨ੍ਹਾਂ ਵਿਰਾਸਤੀ ਅਤੇ ਇਤਿਹਾਸਿਕ ਸਥਾਨਾਂ ਤੇ ਬਹੁਤ ਦਿਲਚਸਪੀ ਦਿਖਾਈ ਅਤੇ ਰੋਚਿਕ ਜਾਣਕਾਰੀ ਪ੍ਰਾਪਤ ਕੀਤੀ । ਇਸ ਮੌਕੇ ਸੰਸਥਾ ਦੇ ਸਟਾਫ ਦੁਆਰਾ ਵਿਦਿਆਰਥਣਾਂ ਨੂੰ ਵਿਰਾਸਤ ਏ ਖਾਲਸਾ ਵਿਖੇ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਗਈ ।ਵਿੱਦਿਅਰਥੀ ਅਤੇ ਉਹਨਾਂ ਦੇ ਮਾਪਿਆਂ ਨੇ ਇਸ ਟੂਰ ਤੇ ਬਹੁਤ ਸੰਤੁਸ਼ਟੀ ਅਤੇ ਖੁਸ਼ੀ ਜਾਹਿਰ ਕੀਤੀ ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਪਾਲ ਕੌਰ, ਪਰਮਜੀਤ ਕੌਰ,ਗਗਨਦੀਪ ਕੌਰ,ਮਨਦੀਪ ਕੌਰ ਆਦਿ ਹਾਜ਼ਰ ਸਨ ।

print
Share Button
Print Friendly, PDF & Email

Leave a Reply

Your email address will not be published. Required fields are marked *