ਬਾਦਲ ਨਾਲ ‘ਆਪ’ ਦੀ ਗੱਲਬਾਤ ਬੇਸਿੱਟਾ, ਸੰਘਰਸ਼ ਜਾਰੀ ਰਹੇਗਾ

ss1

ਬਾਦਲ ਨਾਲ ‘ਆਪ’ ਦੀ ਗੱਲਬਾਤ ਬੇਸਿੱਟਾ, ਸੰਘਰਸ਼ ਜਾਰੀ ਰਹੇਗਾ

17-7

ਚੰਡੀਗੜ੍ਹ: ਪੰਜਾਬ ਵਿੱਚ 12 ਹਜ਼ਾਰ ਕਰੋੜ ਰੁਪਏ ਦੇ ਕਥਿਤ ਅਨਾਜ ਘੁਟਾਲੇ ਨੂੰ ਲੈ ਕੇ ਸਰਕਾਰ ਖਿਲਾਫ ਆਮ ਆਦਮੀ ਪਾਰਟੀ ਅੰਦੋਲਨ ਜਾਰੀ ਰੱਖੇਗੀ। ਇਹ ਐਲਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ‘ਆਪ’ ਨੇ ਕੀਤਾ ਹੈ। ਅੱਜ ਮੁਹਾਲੀ ਵਿੱਚ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਮੁੱਖ ਮੰਤਰੀ ਬਾਦਲ ਨੇ ‘ਆਪ’ ਲੀਡਰਾਂ ਨੂੰ ਗੱਲਬਾਤ ਲਈ ਬੁਲਾਇਆ ਸੀ ਪਰ ਇਹ ਮੀਟਿੰਗ ‘ਚ ਕੋਈ ਸਿੱਟਾ ਨਹੀਂ ਨਿਕਲਿਆ।

ਕਾਬਲੇਗੌਰ ਹੈ ਕਿ 12 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘੇਰਾਓ ਦਾ ਐਲਾਨ ਕੀਤਾ ਸੀ। ‘ਆਪ’ ਨੇ ਇੱਕ ਲੱਖ ਦਾ ਇਕੱਠ ਕਰਕੇ ਇਤਿਹਾਸ ਸਿਰਜਣ ਦਾ ਐਲਾਨ ਕੀਤਾ ਸੀ ਪਰ ਸੂਤਰਾਂ ਮੁਤਾਬਕ ਇਹ ਇਕੱਠ 15 ਤੋਂ 20 ਹਜ਼ਾਰ ਤੱਕ ਸੀ। ‘ਆਪ’ ਵੱਲੋਂ ਮੁਹਾਲੀ ਵਿੱਚ ਰੈਲੀ ਕਰਕੇ ਜਿਉਂ ਹੀ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੁਖ ਕੀਤਾ ਤਾਂ ਬਾਦਲ ਨੇ ‘ਆਪ’ ਲੀਡਰਾਂ ਨੂੰ ਗੱਲਬਾਤ ਲਈ ਬੁਲਾ ਲਿਆ।

‘ਆਪ’ ਲੀਡਰ ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਲਈ ਗਏ। ਮੁੱਖ ਮੰਤਰੀ ਨੇ ‘ਆਪ’ ਲੀਡਰਾਂ ਨੂੰ ਸਪਸ਼ਟ ਕੀਤਾ ਕਿ ਕੋਈ ਘੁਟਾਲਾ ਨਹੀਂ ਹੋਇਆ। ਇਸ ਲਈ ਜਾਂਚ ਦਾ ਸਵਾਲ ਹੀ ਨਹੀਂ ਬਣਦਾ। ਇਸ ‘ਤੇ ‘ਆਪ’ ਨੇ ਮੁੜ ਅੰਦੋਲਨ ਜਾਰੀ ਰੱਖਣ ਦੀ ਧਮਕੀ ਦਿੱਤੀ ਹੈ। ਇਸ ਦੌਰਾਨ ‘ਆਪ’ ਨੇ ਇਹ ਵੀ ਇਲਜ਼ਾਮ ਲਾਇਆ ਕਿ ਬਾਦਲ ਸਰਕਾਰ ਉਨ੍ਹਾਂ ਦੇ ਵਰਕਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਰੈਲੀ ਲਈ ਬੱਸਾਂ ਬੁੱਕ ਕੀਤੀਆਂ ਸਨ ਪਰ ਬੱਸ ਮਾਲਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ।

print
Share Button
Print Friendly, PDF & Email

Leave a Reply

Your email address will not be published. Required fields are marked *