ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵਿਖੇ ਬਾਲ ਦਿਵਸ ਅਤੇ ਮੈਗਜ਼ੀਨ ਦੀ ਘੁੰਡ ਚੁਕਾਈ ਸਮਾਰੋਹ ਧੁਮ ਧਾਮ ਨਾਲ ਮਨਾਇਆ ਗਿਆ

ss1

ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵਿਖੇ ਬਾਲ ਦਿਵਸ ਅਤੇ ਮੈਗਜ਼ੀਨ ਦੀ ਘੁੰਡ ਚੁਕਾਈ ਸਮਾਰੋਹ ਧੁਮ ਧਾਮ ਨਾਲ ਮਨਾਇਆ ਗਿਆ

gsss-kishangarhਬਰੇਟਾ 17 ਨਵੰਬਰ (ਅਸ਼ੋਕ) ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵਿਖੇ 14 ਨਵੰਬਰ ਨੂੰ ਬਾਲ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਦੀਆਂ ਐਕਟੀਵਿਟਿਸ ਅਤੇ ਰੌਚਕ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦਾ ਸਾਲਾਨਾ ਮੈਗਜ਼ੀਨ ‘ਨਿੱਕੀਆਂ ਪੈੜ੍ਹਾਂ’ ਦਾ ਚੌਥਾ ਅੰਕ ਮਾਣਯੋਗ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਮਾਨਸਾ ਸ਼੍ਰੀ ਸ਼ਿਵਪਾਲ ਗੋਇਲ ਜੀ ਦੁਆਰਾ ਜਾਰੀ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਪ੍ਰਿੰਸੀਪਲ ਸੁਨੀਲ ਕੁਮਾਰ ਗੁਪਤਾ, ਮੁੱਖ ਅਧਿਆਪਕ ਸ੍ਰ ਕਸ਼ਮੀਰ ਸਿੰਘ ਜੀ ਵੀ ਮੌਜ਼ੂਦ ਸਨ।ਮਾਣਯੋਗ ਜਿਲ੍ਹਾ ਸਿਖਿਆ ਅਫਸਰ ਨੇ ਇਸ ਉੱਦਮ ਲਈ ਸਮੂਹ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਦੀ ਬਹੁਤ ਪ੍ਰਸ਼ੰਸਾ ਕੀਤੀ। ਉਹਨਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਛੁੱਟੀ ਵਾਲੇ ਦਿਨ ਸਕੂਲ ਵਿੱਚ ਖੇਡਾਂ ਅਤੇ ਸਾਹਿਤਕ ਗਤੀਵਿਧੀਆਂ ਦਾ ਕਰਵਾਉਣਾ ਸਿੱਖਿਆ ਵਿਭਾਗ ਅਤੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਸਟੇਜ਼ ਸੰਚਾਲਨ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਸ਼੍ਰੀ ਮਤੀ ਕੁਲਦੀਪ ਕੌਰ ਵੱਲੋਂ ਕੀਤਾ ਗਿਆ।ਸਕੂਲ ਮੁਖੀ ਸ਼੍ਰੀ ਭੁਪਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਬਾਲ ਦਿਵਸ ਮੌਕੇ ਹਰ ਸਾਲ ਸਕੂਲ ਵੱਲੋਂ ਹਾਊਸਵਾਈਜ਼ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਵਾਰ ਪੀ.ਟੀ.ਆਈ ਸ੍ਰ ਹਰਬੰਸ ਸਿੰਘ ਜੀ ਦੀ ਅਗਵਾਈ ਵਿੱਚ 100 ਮੀ, ਉੱਚੀ ਛਾਲ, 100 ਯ 4 ਰਿਲੇਅ ਦੌੜ, ਬੋਰੀ ਰੇਸ, ਚਮਚਾ ਰੇਸ, ਸਾਈਕਲ ਰੇਸ, ਡੱਡੂ ਛਾਲ, ਤਿੰਨ ਟੰਗੀ ਦੌੜ, ਜਲੇਬੀ ਤੋੜਣਾ ਅਤੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਬਲੈਕ ਹਾਊਸ ਨੇ ਪਹਿਲਾ ਸਥਾਨ, ਯੈਲੋ ਹਾਊਸ ਨੇ ਦੂਸਰਾ ਸਥਾਨ ਅਤੇ ਗਰੀਨ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੇਤੂ ਹਾਊਸ ਨੂੰ ਰਨਿੰਗ ਟ੍ਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਕਾਊਟਸ ਅਤੇ ਗਾਈਡਜ਼ ਦੇ ਕੰਮ ਦੀ ਸਲਾਹਣਾ ਕਰਦੇ ਹੋਏ ਸ਼੍ਰੀ ਭੁਪਿੰਦਰ ਕੁਮਾਰ ਜੀ ਨੇ ਦੱਸਿਆ ਕਿ ਪੂਰੇ ਪ੍ਰੋਗਰਾਮ ਦੌਰਾਨ ਇਹਨਾਂ ਬੱਚਿਆਂ ਨੇ ਪੂਰੇ ਤਨ ਮਨ ਨਾਲ ਆਪਣੀ ਡਿਊਟੀ ਨਿਭਾਈ। ਇਸ ਮੌਕੇ ਐਸ.ਐਮ.ਸੀ ਮੈਂਬਰ,ਪੀ.ਟੀ.ਏ ਕਮੇਟੀ,ਸਕੂਲ ਭਲਾਈ ਕਮੇਟੀ, ਗਰਾਮ ਪੰਚਾਇਤ ਦੇ ਅਹੁਦੇਦਾਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

print
Share Button
Print Friendly, PDF & Email