ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਹਰਭਜਨ ਸਿੰਘ ਉਮੀਦਵਾਰ ਐਲਾਨੇ ਜਾਣ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ss1

ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਹਰਭਜਨ ਸਿੰਘ ਉਮੀਦਵਾਰ ਐਲਾਨੇ ਜਾਣ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

untitled-1ਜੰਡਿਆਲਾ ਗੁਰੂ (ਹਰਿੰਦਰ ਪਾਲ ਸਿੰਘ):-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ (ਰਿਜ਼ਰਵ ) ਤੋਂ ਆਮ ਆਦਮੀ ਪਾਰਟੀ ਵਲੋਂ ਹਰਭਜਨ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2017 ਵਾਸਤੇ ਉਮੀਦਵਾਰ ਐਲਾਨਿਆ ਗਿਆ ।ਇਹ ਖਬਰ ਸੁਣਦੇ ਸਾਰ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੇ ਲਹਿਰ ਦੌੜ ਗਈ।ਹਰਭਜਨ ਸਿੰਘ ਇਸ ਸਮੇਂ ਬਤੌਰ ਈ ਟੀ ਓਂ ਅੰਮ੍ਰਿਤਸਰ ਵਿਚ ਆਪਣੀ ਡਿਊਟੀ ਨਿਭਾ ਰਹੇ ਹਨ ।ਉਹ ਪੀ ਸੀ ਐਸ 2012 ਕਾਡਰ ਦੇ ਅਧਿਕਾਰੀ ਹਨ ਅਤੇ ਉਨ੍ਹਾਂ ਦੀ ਵਿਦਿਅਕ ਯੋਗਤਾ ਐਮ ਏ ਬੀ ਐਡ ਹੈ।ਇਸ ਤੋਂ ਪਹਿਲਾਂ ਉਹ ਸਿੱਖਿਆ ਵਿਭਾਗ ਵਿੱਚ ਬਤੌਰ ਲੈਕਚਰਾਰ ਰਹਿ ਚੁੱਕੇ ਹਨ ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸਾਡੇ ਪਾਰਟੀ ਦੇ ਸੰਚਾਲਕ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਘਰ ਘਰ ਪਹੁੰਚਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂੰ ਕਰਵਾਇਆ ਜਾਵੇਗਾ।ਉਨ੍ਹਾਂ ਆਖਿਆ ਕਿ ਅਕਾਲੀ ਭਾਜਪਾ ਗਠਜੋੜ ਨੇ ਪੰਜਾਬ ਨੂੰ ਕਰਜ਼ਾਈ ਕੀਤਾ ਹੋਇਆ ।ਪੰਜਾਬ ਦੀ ਅਰਥ ਵਿਵਸਥਾ ਦਾ ਬੁਰਾ ਹਾਲ ਹੈ ।ਉਨ੍ਹਾਂ ਦੀ ਪਾਰਟੀ ਦਾ ਸੱਤਾ ਵਿੱਚ ਆਉਣ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਨੋਟੇਬੰਦੀ ਤੇ ਮੋਦੀ ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਨੋਟੇਬੰਦੀ ਕਰਣ ਤੋਂ ਪਹਿਲਾ ਨੋਟਾਂ ਦਾ ਬੈਂਕਾਂ ਵਿੱਚ ਪੂਰੀ ਤਰ੍ਹਾਂ ਸੰਚਾਲਨ ਕਰਨਾ ਚਾਹੀਦਾ ਸੀ ਤਾ ਜੋ ਅੱਜ ਆਮ ਜਨਤਾ ਨੂੰ ਇਨ੍ਹਾਂ ਖੱਜਲ ਖੁਆਰ ਨਾ ਹੋਣਾ ਪੈਂਦਾ।ਇਸ ਮੌਕੇ ਉਨਾਂ ਨਾਲ ਆਮ ਆਦਮੀ ਪਾਰਟੀ ਆਗੂ ਸਰਬਜੀਤ ਸਿੰਘ ਡਿੰਪੀ ,ਨਰੇਸ਼ ਪਾਠਕ ਅਤੇ ਪਾਰਟੀ ਦੇ ਵਰਕਰ ਹਾਜ਼ਿਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *