ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ (ਕੰ.) ਸੀ. ਸੈ. ਸਕੂਲ ਗੰਡੀਵਿੰਡ ਦਾ ਨਤੀਜਾ ਸੌ ਫੀਸਦੀ ਰਿਹਾ

ss1

ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ (ਕੰ.) ਸੀ. ਸੈ. ਸਕੂਲ ਗੰਡੀਵਿੰਡ ਦਾ ਨਤੀਜਾ ਸੌ ਫੀਸਦੀ ਰਿਹਾ

ਝਬਾਲ 16 ਮਈ (ਹਰਪ੍ਰੀਤ ਸਿੰਘ ਝਬਾਲ): ਬਾਰਡਰ ਪੱਟੀ ਦੇ ਇਲਾਕੇ ਵਿੱਚ ਪਿਛਲੇ 40 ਸਾਲਾਂ ਤੋਂ ਵਿੱਦਿਆ ਦਾ ਚਾਨਣ ਵੰਡ ਰਹੇ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ (ਕੰ.) ਸੀਨੀਅਰ ਸੈਕੰਡਰੀ ਸਕੂਲ, ਗੰਡੀਵਿੰਡ (ਸਰਾਂ) ਦਾ ਨਤੀਜਾ ਹਾਲ ਵਿੱਚ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਐਲਾਨੇ ਗਏ ਬਾਰਵ੍ਹੀਂ ਜਮਾਤ ਦੇ ਨਤੀਜੇ ਵਿੱਚੋਂ ਹਰ ਸਾਲ ਦੀ ਤਰ੍ਹਾਂ ਸੋ ਫੀਸਦੀ ਰਿਹਾ। ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਪ੍ਰਿੰਸੀਪਲ ਸ੍ਰੀ ਯਾਦਵ ਰਾਏ ਨੇ ਕਿਹਾ ਇਸ ਦਾ ਸਿਹਰਾ ਸਮੂਹ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਜਾਂਦਾ ਹੈ, ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਮਾਤਾ-ਪਿਤਾ, ਅਧਿਆਪਕਾਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ੳੇੁਹਨਾਂ ਕਿਹਾ ਕਿ ਸਕੂਲ ਵਿੱਚੋਂ ਪਹਿਲੇ ਨੰਬਰ ਤੇ ਮਨਪ੍ਰੀਤ ਕੌਰ ਨੇ 82 ਫੀਸਦੀ ਅੰਕ ਪ੍ਰਾਪਤ ਕੀਤੇ ਹਨ ਅਤੇ ਕ੍ਰਮਵਾਰ ਸੰਦੀਪ ਕੌਰ ਨੇ 80 ਫੀਸਦੀ ਪ੍ਰਾਪਤ ਕਰਕੇ ਦੂਜਾ ਅਤੇ ਗੁਰਵਿੰਦਰ ਸਿੰਘ 78 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਸਕੂਲ ਦੇ ਬਹੁਤੇ ਵਿਦਿਆਰਥੀ ਬੋਰਡ ਵੱਲੋਂ ਆਏ ਨਤੀਜੇ ਅਨੁਸਾਰ ਪਹਿਲੇ ਅਤੇ ਦੂਜੇ ਸਥਾਨ ਤੇ ਰਹੇ ਹਨ। ਇਸ ਮੌਕੇ ਸਕੂਲ ਸਰਪ੍ਰਸਤ ਸ੍ਰੀ ਮਤੀ ਚਰਨਜੀਤ ਕੌਰ ਨੇ ਸਮੂਹ ਸਕੂਲ ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ। ਇਸ ਮੌਕੇ ਸ੍ਰੀ ਮਤੀ ਵਰਿੰਦਰਬੀਰ ਕੌਰ ਐਡਮਨਿੱਸਟ੍ਰੇਟ, ਅਕਵਿੰਦਰ ਕੋਰ, ਹਰਪ੍ਰੀਤ ਕੌਰ, ਮਾਸਟਰ ਜੋਗਿੰਦਰ ਸਿੰਘ, ਮਾਸਟਰ ਰਜਿੰਦਰ ਸਿੰਘ, ਇਕਵਾਕ ਸਿੰਘ ਪੱਟੀ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।

print
Share Button
Print Friendly, PDF & Email