ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੀ ਨੌਜਵਾਨੀ ਅਤੇ ਕਿਸਾਨੀ ਨੂੰ ਬਰਬਾਦ- ਪ੍ਰੋ. ਬਲਜਿੰਦਰ ਕੌਰ

ss1

ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੀ ਨੌਜਵਾਨੀ ਅਤੇ ਕਿਸਾਨੀ ਨੂੰ ਬਰਬਾਦ- ਪ੍ਰੋ. ਬਲਜਿੰਦਰ ਕੌਰ
ਪ੍ਰੋ. ਬਲਜਿੰਦਰ ਕੌਰ, ਪ੍ਰੋ. ਰੁਪਿੰਦਰ ਰੂਬੀ ਅਤੇ ਕੇਂਦਰੀ ਅਬਜਰਬਰ ਸ੍ਰੀ ਰੋਮੀ ਭਾਟੀ ਨੇ ਰੈਲੀ ਵਾਲੀ ਥਾਂ ਦਾ ਲਿਆ ਜਾਇਜ਼ਾ

ajjਤਲਵੰਡੀ ਸਾਬੋ, 19 ਨਵੰਬਰ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਇਨਕਲਾਬ ਰੈਲੀ ਪ੍ਰਤੀ ਲੋਕਾਂ ਦਾ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਰੈਲੀ ਵਿੱਚ 50000 ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ ਅਤੇ ਇਹ ਰੈਲੀ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਕੇ ਰੱਖ ਦੇਵੇਗੀ।ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ 21 ਨਵੰਬਰ 2016 ਨੂੁੰ ਕੋਟਸ਼ਮੀਰ ਵਿਖੇ ਹੋਣ ਵਾਲੀ ਰੈਲੀ ਦੀ ਥਾਂ ਦਾ ਜਾਇਜਾ ਲੈਣ ਪਹੁੰਚੇ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋ: ਬਲਜਿੰਦਰ ਕੌਰ, ਬਠਿੰਡਾ ਦਿਹਾਤੀ ਤੋਂ ਉਮੀਦਵਾਰ ਪ੍ਰੋ. ਰੁਪਿੰਦਰ ਰੂਬੀ ਅਤੇ ਕੇਂਦਰੀ ਆਬਜਰਬਰ ਸ਼੍ਰੀ ਰੋਮੀ ਭਾਟੀ ਨੇ ਪੱਤਰਕਾਰ ਵਾਰਤਾ ਦੌਰਾਨ ਕੀਤਾ।
ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪਿੰਡ ਪੱਧਰ ‘ਤੇ ਵਾਲੰਟੀਅਰਾਂ ਦੀਆਂ ਡਿਉਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ 21 ਨਵੰਬਰ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਫਲਸਫਾ ਲਿਖਿਆ ਜਾ ਸਕੇ।ਦੱਬੇ ਕੁਚਲੇ ਲੋਕਾਂ ਦੀ ਆਵਾਜ ਬਣ ਚੁੱਕੇ ਸ਼੍ਰੀ ਅਰਵਿੰਦ ਕੇਜਰੀਵਾਲ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਮੌਜੂਦਾ ਰਾਜਨੀਤਿਕ ਪਾਰਟੀਆਂ ਵੱਲੋਂ ਫੈਲਾਏ ਹੋਏ ਭ੍ਰਿਸ਼ਟਾਚਾਰ, ਨਸ਼ਾਖੋਰੀ, ਗੁੰਡਾਗਰਦੀ ਆਦਿ ਦੇ ਪਾਜ ਉਧੇੜਣਗੇ। ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਬਾਦਲ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਕਾਂਗਰਸ ਨੂੰ ਵੀ ਅਜਮਾ ਚੁੱਕੇ ਹਨ, ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੀ ਨੌਜਵਾਨੀ ਅਤੇ ਕਿਸਾਨੀ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਆਸ ਦੀ ਸੁਨਹਿਰੀ ਕਿਰਨ ਦਿਖਾਈ ਦੇ ਰਹੀ ਹੈ ਅਤੇ 21 ਨਵੰਬਰ ਦੀ ਰੈਲੀ ਇਹ ਤੈਅ ਕਰੇਗੀ ਕਿ 2017 ਵਿੱਚ ਲੋਕਾਂ ਦੀ ਆਪਣੀ ਆਪ ਦੀ ਸਰਕਾਰ ਬਣੇਗੀ ਅਤੇ ਪੰਜਾਬ ਨੂੰ ਖੁਸ਼ਹਾਲ ਪੰਜਾਬ ਬਣਾਏਗੀ।
ਇਸ ਮੌਕੇ ਉਹਨਾਂ ਦੇ ਨਾਲ ਪੁਨੀਤ ਗਰਗ, ਨਵਜੀਪ ਜੀਦਾ, ਟੇਕ ਸਿੰਘ ਬੰਗੀ, ਮੱਖਣ ਸਿੰਘ, ਯਾਦਵਿੰਦਰ ਸਿੰਘ, ਅਮਰਦੀਪ ਰਾਜਨ, ਰਾਜਪਾਲ ਮੁਲਤਾਨੀਆ, ਸੰਦੀਪ ਸਿੰਘ, ਅਨਿਲ ਠਾਕੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਲੰਟੀਅਰ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *