ਅਕਾਲੀ ਦਲ ਐਨ ਆਰ ਆਈ ਵਿੰਗ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਅਕਾਲੀ ਸਰਕਾਰ ਵੱਲੋਂ ਲਏ ਸਟੈਂਡ ਦੀ ਸ਼ਲਾਘਾ

ss1

ਅਕਾਲੀ ਦਲ ਐਨ ਆਰ ਆਈ ਵਿੰਗ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਅਕਾਲੀ ਸਰਕਾਰ ਵੱਲੋਂ ਲਏ ਸਟੈਂਡ ਦੀ ਸ਼ਲਾਘਾ

sad-2

ਸਰੀ, ਕੈਨੇਡਾ, 22 ਨਵੰਬਰ: ਬੀਤੇ ਦਿਨ ਸ੍ਰੋਮਣੀ ਅਕਾਲੀ ਦਲ ਐਨ ਆਰ ਆਈ ਵਿੰਗ ਵੈਸਟ ਕੈਨੇਡਾ ਦੀ ਇਕ ਮੀਟਿੰਗ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਖੱਖ ਅਤੇ ਚੇਅਰਮੈਨ ਦਰਸ਼ਨ ਸਿੰਘ ਧਾਲੀਵਾਲ ਦੀ ਸਾਂਝੀ ਪ੍ਰਧਾਨਗੀ ਹੇਠ ਸਰੀ ਵਿਖੇ ਹੋਈ। ਇਸ ਮੀਟਿੰਗ ਵਿਚ ਸ੍ਰੋਮਣੀ ਅਕਾਲੀ ਦਲ ਐਨ ਆਰ ਆਈ ਵਿੰਗ ਸੈਂਟਰਲ ਕੈਨੇਡਾ ਦੇ ਪ੍ਰਧਾਨ ਡਾ ਜੰਗ ਬਹਾਦਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਮੀਟਿੰਗ ਦੌਰਾਨ ਪਿਛਲੇ ਦਿਨੀਂ ਪੰਜਾਬ ਦੇ ਪਾਣੀਆਂ ਸਬੰਧੀ ਸੁਪਰੀਮ ਕੋਰਟ ਦੇ ਆਏ ਫੈਸਲੇ ਉਪਰੰਤ ਸ੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਸਟੈਂਡ ਦੀ ਜ਼ੋਰਦਾਰ ਸ਼ਲਾਘਾ ਕੀਤੀ ਗਈ। ਪੰਜਾਬ ਵਿਧਾਨ ਸਭਾ ਵਿਚ ਪਾਣੀਆਂ ਦੀ ਰਾਖੀ ਲਈ ਲਿਆਂਦੇ ਗਏ ਮਤੇ ਅਤੇ ਦੂਸਰੇ ਰਾਜਾਂ ਨੂੰ ਜਾ ਰਹੇ ਪਾਣੀ ਦਾ ਬਿਲ ਵਸੂਲਣ ਲਈ ਪਾਸ ਕੀਤੇ ਮਤਿਆਂ ਨੂੰ ਸਮੇਂ ਮੁਤਾਬਿਕ ਉਠਾਇਆ ਗਿਆ ਉਚਿਤ ਕਦਮ ਦੱਸਿਆ ਗਿਆ। ਐਸ ਵਾਈ ਐਲ ਨਹਿਰ ਅਧੀਨ ਆਈ ਜ਼ਮੀਨ ਸਬੰਧਿਤ ਕਿਸਾਨਾਂ ਨੂੰ ਮੁੜ ਵਾਪਿਸ ਦੇਣ ਅਤੇ ਉਹਨਾਂ ਦੇ ਨਾਵਾਂ ‘ਤੇ ਇੰਤਕਾਲ ਚੜਾਏ ਜਾਣ ਲਈ ਮੁੱਖ ਮੰਤਰੀ ਸ ਪ੍ਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਖ- ਵੱਖ ਬੁਲਾਰਿਆਂ ਨੇ ਸ ਬਾਦਲ ਦੀ ਅਗਵਾਈ ਹੇਠ ਅਕਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਐਨ ਆਰ ਆਈ ਵਿੰਗ ਦੇ ਸਰਗਰਮ ਆਗੂਆਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਜਾਕੇ ਅਕਾਲੀ ਦਲ ਦੀ ਚੋਣ ਮੁਹਿੰਮ ਵਿਚ ਹਿੱਸਾ ਲੈਣ ਦਾ ਸੱਦਾ ਦਿੱਤਾ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ ਗੁਰਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ, ਵਰਿੰਦਰ ਸਿੰਘ ਸਹੋਤਾ ਮੀਤ ਪ੍ਰਧਾਨ, ਪਰਮਜੀਤ ਸਿੰਘ ਲੌਂਗੀਆ ਮੀਤ ਪ੍ਰਧਾਨ, ਨਿਰਮਲ ਸਿੰਘ ਨਾਹਲ, ਹਰਨੇਕ ਸਿੰਘ ਸਿੱਧੂ, ਚਮਕੌਰ ਸਿੰਘ , ਕੁਲਵਿੰਦਰ ਸਿੰਘ ਬਦੇਸ਼ਾ, ਦਿਲਬਾਗ ਸਿੰਘ ਸੰਘੇੜਾ, ਉਂਕਾਰ ਸਿੰਘ ਥਿਆੜਾ, ਯੂਥ ਪ੍ਰਧਾਨ ਜਗਜੀਤ ਸਿੰਘ ਸੰਧਰ, ਰਾਣਾ ਕੁਲਥਮ, ਜੋਗਾ ਸਿੰਘ ਲੱਲੀਆਂ, ਰਵਿੰਦਰ ਸਿੰਘ ਖੱਖ, ਅਮਨਦੀਪ ਸਿੰਘ, ਕਿਰਨਦੀਪ ਸਿੰਘ ਗਿੱਲ ਤੇ ਬਘੇਲ ਸਿੰਘ ਭੁੱਲਰ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਜਥੇਦਾਰ ਖੱਖ ਨੇ ਮੀਟਿੰਗ ਵਿਚ ਪੁੱਜੇ ਸਾਰੇ ਅਹੁਦੇਦਾਰਾਂ ਤੇ ਮੈਂਬਰਾਨ ਦਾ ਧੰਨਵਾਦ ਕੀਤਾ।

print
Share Button
Print Friendly, PDF & Email

Leave a Reply

Your email address will not be published. Required fields are marked *