ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ss1

ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
25 ਨੂੰ ਏਮਜ਼ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ

123ਬਠਿੰਡਾ, 23 ਨਵੰਬਰ(ਪਰਵਿੰਦਰ ਜੀਤ ਸਿੰਘ) ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਉਸ ਥਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਜਿੱਥੇ 25 ਨਵੰਬਰ 2016 ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਰੱਖਣਾ ਹੈ।

       ਇਸ ਮੌਕੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨਾਲ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸ: ਜਗਪਾਲ ਸਿੰਘ ਸੰਧੂ, ਡਵੀਜ਼ਨਲ ਕਮਿਸ਼ਨਰ ਸ੍ਰੀ ਵੀ ਕੇ ਮੀਨਾ, ਸਕੱਤਰ ਲੋਕ ਨਿਰਮਾਣ ਵਿਭਾਗ ਸ: ਜਸਪਾਲ ਸਿੰਘ, ਆਈ.ਜੀ. ਪੁਲਿਸ ਸ੍ਰੀ ਐਸ.ਕੇ. ਅਸਥਾਨਾ, ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਵੀ ਹਾਜਰ ਸਨ। ਇੱਥੇ ਤਿਆਰੀਆਂ ਦਾ ਸਮੀਖਿਆ ਕਰਦਿਆਂ ਉਪ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੂੰ ਕਿਹਾ ਕਿ ਇਸ ਮੌਕੇ ਪੁੱਜਣ ਵਾਲੇ ਲੋਕਾਂ ਲਈ ਬੈਠਣ, ਪਾਰਕਿੰਗ, ਪੀਣ ਵਾਲੇ ਪਾਣੀ, ਰੂਟ ਪਲਾਨ, ਮੈਡੀਕਲ ਸੇਵਾਵਾਂ, ਜਨ ਸਿਹਤ ਸੇਵਾਵਾਂ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇੱਥੇ 926 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਏਮਜ ਦੇ ਨੀਂਹ ਪੱਥਰ ਤੋਂ ਬਾਅਦ ਇਕ ਵੱਡੀ ਜਨ ਸਭਾ ਨੂੰ ਸੰਬੋਧਨ ਕਰਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ, ਕੇਂਦਰੀ ਸਿਹਤ ਮੰਤਰੀ ਸ੍ਰੀ ਜੇ.ਪੀ. ਨੱਢਾ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸਮਾਜਿਕ ਨਿਆਂ ਮੰਤਰਾਲੇ ਦੇ ਰਾਜ ਮੰਰਤੀ ਸ੍ਰੀ ਵਿਜੈ ਸਾਂਪਲਾ ਵੀ ਇਸ ਮੌਕੇ ਬਠਿੰਡਾ ਪਹੁੰਚ ਰਹੇ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *