ਪਰਗਟ ਤੇ ਸਿੱਧੂ ਨੂੰ ਸੁਖਬੀਰ ਬਾਦਲ ਦੀ ਵਧਾਈ

ss1

ਪਰਗਟ ਤੇ ਸਿੱਧੂ ਨੂੰ ਸੁਖਬੀਰ ਬਾਦਲ ਦੀ ਵਧਾਈ

ਜਲੰਧਰ: ਸਾਬਕਾ ਅਕਾਲੀ ਵਿਧਾਇਕ ਪਰਗਟ ਸਿੰਘ ਤੇ ਬੀਜੇਪੀ ਵਿਧਾਇਕ ਨਵਜੋਤ ਕੌਰ ਸਿੱਧੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਧਾਈ ਦਿੱਤੀ ਹੈ।

ਸੁਖਬੀਰ ਬਾਦਲ ਨੇ ਕਿਹਾ, “ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ, ਸ਼ੁਕਰ ਹੈ ਕਿਸੇ ਨੇ ਉਨ੍ਹਾਂ ਨੂੰ ਲੈ ਲਿਆ।” ਅਕਾਲੀ ਦਲ ਛੱਡਣ ਵਾਲਿਆਂ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਜਿਨ੍ਹਾਂ ਨੂੰ ਲੋਕਾਂ ਨੇ ਪਸੰਦ ਨਹੀਂ ਕੀਤਾ ਤੇ ਜਿਨ੍ਹਾਂ ਦੀ ਕਾਰਗੁਜ਼ਾਰੀ ਠੀਕ ਨਹੀਂ ਸੀ, ਉਨ੍ਹਾਂ ਨੂੰ ਪਾਰਟੀ ਵਿੱਚ ਕੱਢ ਦਿੱਤਾ ਹੈ।

ਕਾਬਲੇਗੌਰ ਹੈ ਕਿ ਜਲੰਧਰ ਦੇ ਸਾਬਕਾ ਅਕਾਲੀ ਵਿਧਾਇਕ ਪ੍ਰਗਟ ਸਿੰਘ ਤੇ ਬੀਜੇਪੀ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ। ਇਸ ਦਾ ਐਲਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀਟ ਰਾਹੀਂ ਕੀਤਾ ਹੈ। ਇਨ੍ਹਾਂ ਦੇ ਪਾਰਟੀ ‘ਚ ਸ਼ਾਮਲ ਹੋਣ ਦਾ ਰਸਮੀ ਐਲਾਨ 28 ਨਵੰਬਰ ਨੂੰ ਹੋਵੇਗਾ।

print
Share Button
Print Friendly, PDF & Email

Leave a Reply

Your email address will not be published. Required fields are marked *