ਪ੍ਰਵਾਸੀ ਪੰਜਾਬੀ ਪਰਿਵਾਰ ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਲੋੜਵੰਦ ਸਮਾਨ ਵੰਡਿਆ

ss1

ਪ੍ਰਵਾਸੀ ਪੰਜਾਬੀ ਪਰਿਵਾਰ ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਲੋੜਵੰਦ ਸਮਾਨ ਵੰਡਿਆ

vikrant-bansal-1ਭਦੌੜ 24 ਨਵੰਬਰ (ਵਿਕਰਾਂਤ ਬਾਂਸਲ) ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੇ ਭਦੌੜ ਵਿਖੇ ਸਕੂਲ ਦੇ ਸਾਰੇ ਬੱਚਿਆਂ ਨੂੰ ਬੂਟ ਅਤੇ ਕਾਪੀਆਂ ਭਦੌੜ ਵਿਖੇ ਪ੍ਰਵਾਸੀ ਪੰਜਾਬੀ ਦਾਨੀ ਸੱਜਣ ਗੁਰਮੁੱਖ ਸਿੰਘ ਠੁਕਰਾਲ ਦੇ ਪਰਿਵਾਰ ਵੱਲੋਂ ਆਪਣੀ ਮਾਤਾ ਠਰਿੰਦਰ ਕੌਰ ਠੁਕਰਾਲ ਦੀ ਯਾਦ ਵਿੱਚ ਉਹਨਾਂ ਦੇ ਰਿਸ਼ਤੇਦਾਰ ਚਰਨਜੀਤ ਕੌਰ ਪਤਨੀ ਸਰਬਜੀਤ ਸਿੰਘ ਨਿਵਾਸੀ ਭਦੌੜ ਵੱਲੋਂ ਸਕੂਲ ਦੇ ਸਾਰੇ ਬੱਚਿਆਂ ਨੂੰ ਪੰਜ-ਪੰਜ ਕਾਪੀਆਂ ਅਤੇ ਬੂਟ ਵੰਡੇ ਗਏ। ਇਸ ਮੌਕੇ ਕੁੱਲ 47 ਹਜ਼ਾਰ ਰੁਪਏ ਦਾ ਸਮਾਨ ਦਾਨੀਆਂ ਸੱਜਣਾਂ ਵੱਲੋਂ ਸਮੁੱਚੇ ਸਕੂਲ ਦੇ ਵਿਦਿਆਰਥੀਆਂ ਨੂੰ ਵੰਡਿਆ ਗਿਆ। ਇਸ ਸਮੇਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਹਾਜ਼ਰ ਸਨ। ਸਕੂਲ ਮੁੱਖੀ ਮਨਮੀਤ ਕੌਰ ਵੱਲੋਂ ਇਸ ਸਮੇਂ ਦਾਨੀ ਸੱਜਣਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਸਮੇਂ ਸਰਬਦੀਪ ਸਿੰਘ, ਕਿਰਨ ਬਾਲਾ, ਸੋਮਵਤੀ, ਰੁਪਿੰਦਰ ਕੌਰ, ਸੁਰਿੰਦਰ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *