ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਰੈਲੀ ਵਿੱਚ ਸ਼ਿਰਕਤ ਕਰਨ ਵਾਲੇ ਤਲਵੰਡੀ ਸਾਬੋ ਦੇ ਅਕਾਲੀ ਭਾਜਪਾ ਵਰਕਰਾਂ ਦਾ ਹਲਕਾ ਵਿਧਾਇਕ ਸਿੱਧੂ ਨੇ ਕੀਤਾ ਧੰਨਵਾਦ

ss1

ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਰੈਲੀ ਵਿੱਚ ਸ਼ਿਰਕਤ ਕਰਨ ਵਾਲੇ ਤਲਵੰਡੀ ਸਾਬੋ ਦੇ ਅਕਾਲੀ ਭਾਜਪਾ ਵਰਕਰਾਂ ਦਾ ਹਲਕਾ ਵਿਧਾਇਕ ਸਿੱਧੂ ਨੇ ਕੀਤਾ ਧੰਨਵਾਦ

_20161125_174536ਤਲਵੰਡੀ ਸਾਬੋ, 25 ਨਵੰਬਰ (ਗੁਰਜੰਟ ਸਿੰਘ ਨਥੇਹਾ)- ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਠਿੰਡਾ ਵਿਖੇ ਏਮਜ ਦੇ ਉਦਘਾਟਨ ਮੌਕੇ ਅਕਾਲੀ ਭਾਜਪਾ ਗਠਜੋੜ ਵੱਲੋਂ ਕੀਤੀ ਰੈਲੀ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਪੁੱਜ ਕੇ ਰੈਲੀ ਨੂੰ ਸਫਲ ਬਣਾਉਣ ਤੇ ਹਲਕਾ ਵਿਧਾਇਕ ਅਤੇ ਹਲਕੇ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਹੈ।

       ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਹਲਕਾ ਵਿਧਾਇਕ ਸਿੱਧੂ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਜਾਂ ਕਿਤੇ ਹੋਰ ਪਾਰਟੀ ਨੇ ਕੋਈ ਰਾਜਸੀ ਪ੍ਰੋਗਰਾਮ ਉਲੀਕਿਆ ਤਾਂ ਹਲਕਾ ਤਲਵੰਡੀ ਸਾਬੋ ਦੇ ਸਮੂਹ ਅਕਾਲੀ ਵਰਕਰਾਂ ਨੇ ਉਸ ਵਿੱਚ ਹਮੇਸ਼ਾਂ ਵਧ ਚੜ ਕੇ ਹਿੱਸਾ ਪਾਇਆ।ਉਨ੍ਹਾਂ ਕਿਹਾ ਕਿ ਬਠਿੰਡਾ ਰੈਲੀ ਵਿੱਚ ਵੀ ਜਿੱਥੇ ਹਲਕੇ ਦੇ ਪਿੰਡਾਂ ਸ਼ਹਿਰਾਂ ਵਿੱਚੋਂ ਅਕਾਲੀ ਦਲ ਦੇ ਵੱਖ ਵੱਖ ਵਿੰਗਾਂ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਉੱਥੇ ਸਹਿਯੋਗੀ ਪਾਰਟੀ ਭਾਜਪਾ ਦੇ ਵਰਕਰਾਂ ਨੇ ਵੀ ਵਧ ਚੜ ਕੇ ਸ਼ਿਰਕਤ ਕੀਤੀ।ਉਨ੍ਹਾਂ ਰੈਲੀ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਹਲਕੇ ਦੇ ਹਰੇਕ ਅਕਾਲੀ ਭਾਜਪਾ ਵਰਕਰ ਦਾ ਦਿਲੋਂ ਧੰਨਵਾਦ ਕਰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਦੀ ਚੜ੍ਹਦੀਕਲਾ ਲਈ ਇਸੇ ਤਰ੍ਹਾਂ ਯਤਨਸ਼ੀਲ ਰਹਿਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *