ਸਰਬੱਤ ਖਾਲਸਾ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਵਿੱਚ 28 ਤੋਂ 30 ਨਵੰਬਰ ਤੱਕ ਤਿੰਨੇ ਜਥੇਦਾਰ ਸਾਹਿਬਾਨ 8 ਜਗ੍ਹਾ ਕਰਨਗੇ ਮੀਟਿੰਗਾਂ

ss1

ਸਰਬੱਤ ਖਾਲਸਾ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਵਿੱਚ 28 ਤੋਂ 30 ਨਵੰਬਰ ਤੱਕ ਤਿੰਨੇ ਜਥੇਦਾਰ ਸਾਹਿਬਾਨ 8 ਜਗ੍ਹਾ ਕਰਨਗੇ ਮੀਟਿੰਗਾਂ

untitled-1ਤਲਵੰਡੀ ਸਾਬੋ, 26 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੀਤੇ ਸਮੇਂ ਵਿੱਚ ਪੰਜਾਬ ਵਿੱਚ ਬਰਗਾੜੀ ਤੋਂ ਸ਼ੁਰੂ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਜਿੰਮੇਵਾਰਾਂ ਨੂੰ ਸਜਾਵਾਂ ਦੁਆਉਣ ਲਈ ਸਰਬੱਤ ਖਾਲਸਾ ਵੱਲੋਂ ਵੱਖ ਵੱਖ ਤਖਤ ਸਾਹਿਬਾਨ ਦੇ ਥਾਪੇ ਜਥੇਦਾਰਾਂ ਵੱਲੋਂ ਹੁਣ 8 ਦਸੰਬਰ ਨੂੰ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਵਿਖੇ ਬੁਲਾਏ ਅਗਲੇ ਸਰਬੱਤ ਖਾਲਸਾ ਦੀਆਂ ਤਿਆਰੀਆਂ ਨੂੰ ਲੈ ਕੇ 28 ਤੋਂ 30 ਨਵੰਬਰ ਤੱਕ ਸਰਬੱਤ ਖਾਲਸਾ ਦੇ ਤਿੰਨੇ ਤਖਤ ਸਾਹਿਬਾਨ ਦੇ ਜਥੇਦਾਰ ਪੰਜਾਬ ਵਿੱਚ ਅੱਠ ਜਗ੍ਹਾ ਤੇ ਮੀਟਿੰਗਾਂ ਕਰਕੇ ਤਿਆਰੀਆਂ ਸਬੰਧੀ ਪੰਥਕ ਆਗੂਆਂ ਨਾਲ ਵੀਚਾਰ ਵਟਾਂਦਰਾ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਾਉਣਗੇ।

        ਸਰਬੱਤ ਖਾਲਸਾ ਕੰਟਰੋਲ ਰੂਮ ਗੁ: ਗ੍ਰੰਥਸਰ ਸਾਹਿਬ ਦਾਦੂ ਤੋਂ ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਦੇ ਜਾਰੀ ਕੀਤੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਨਿਰਦੇਸ਼ਾਂ ਤੇ 8 ਦਸੰਬਰ ਦੇ ਸਰਬੱਤ ਖਾਲਸਾ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਤੇ ਇਸੇ ਲੜੀ ਵਿੱਚ 28-29-30 ਨਵੰਬਰ ਨੂੰ ਸਵੇਰੇ 11 ਤੋਂ 2 ਵਜੇ ਤੱਕ ਪੰਥਕ ਆਗੂਆਂ ਤੇ ਜਥੇਬੰਦੀਆਂ ਦੇ ਸਰਗਰਮ ਆਗੂਆਂ ਤੇ ਵਰਕਰਾਂ ਨਾਲ ਸਮੁੱਚੇ ਪੰਜਾਬ ਵਿੱਚ ਅੱਠ ਥਾਵਾਂ ਤੇ ਮੀਟਿੰਗਾਂ ਕਰਕੇ ਤਿਆਰੀਆਂ ਸਬੰਧੀ ਰੂਪਰੇਖਾ ਉਲੀਕੀ ਜਾਵੇਗੀ। ਜਥੇਦਾਰ ਸਾਹਿਬਾਨ ਦੇ ਪ੍ਰੈਸ ਬਿਆਨ ਅਨੁਸਾਰ 28 ਨਵੰਬਰ ਨੂੰ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੀ ਮੀਟਿੰਗ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ, ਫਾਜਿਲਕਾ, ਫਿਰੋਜਪੁਰ, ਫਰੀਦਕੋਟ, ਮੋਗਾ ਦੀ ਮੀਟਿੰਗ ਗੁ: ਬੀਬੀ ਕਾਹਨ ਕੌਰ ਮੋਗਾ ਜਦੋਂ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ ਸਾਹਿਬ ਅਤੇ ਪੱਟੀ ਦੀ ਮੀਟਿੰਗ ਡੇਰਾ ਕਾਰ ਸੇਵਾ ਰਸੂਲਪੁਰ ਨਹਿਰਾਂ ਤਰਨਤਾਰਨ ਸਾਹਿਬ ਵਿਖੇ ਹੋਵੇਗੀ। 29 ਨਵੰਬਰ ਨੂੰ ਲੁਧਿਆਣਾ, ਜਗਰਾਵਾਂ ਤੇ ਖੰਨਾ ਦੀ ਲੁਧਿਆਣਾ ਵਿਖੇ ਤੇ ਕਪੂਰਥਲਾ, ਜਲੰਧਰ, ਨਵਾਂ ਸ਼ਹਿਰ ਦੀ ਮੀਟਿੰਗ ਸਟੇਟ ਗੁਰਦੁਆਰਾ ਕਪੂਰਥਲਾ ਵਿਖੇ ਹੋਵੇਗੀ। ਇਸੇ ਤਰ੍ਹਾਂ 30 ਨਵੰਬਰ ਨੂੰ ਪਟਿਆਲਾ, ਸੰਗਰੂਰ, ਬਰਨਾਲਾ ਦੀ ਮੀਟਿੰਗ ਗੁਰਦੁਆਰਾ ਅਕਾਲਸਰ ਸਾਹਿਬ ਸਾਹਮਣੇ ਬੱਸ ਸਟੈਂਡ ਸੰਗਰੂਰ ਅਤੇ ਰੋਪੜ, ਮੋਹਾਲੀ, ਫਤਹਿਗੜ੍ਹ ਸਾਹਿਬ ਦੀ ਮੀਟਿੰਗ ਸਰਹਿੰਦ ਵਿਖੇ ਜਦੋਂ ਕਿ ਬਟਾਲਾ, ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ ਦੀ ਮੀਟਿੰਗ ਗੁ: ਫਲਾਹੀ ਸਾਹਿਬ ਬਟਾਲਾ ਵਿਖੇ ਹੋਵੇਗੀ।

           ਜਾਰੀ ਪ੍ਰੈੱਸ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਭਰ ਵਿੱਚ ਕੀਤੀਆਂ ਜਾ ਰਹੀਆਂ ਇੰਨਾ ਮੀਟਿੰਗਾਂ ਵਿੱਚ ਸਰਬੱਤ ਖਾਲਸਾ ਦੇ ਤਿੰਨੇ ਜਥੇਦਾਰ ਸਾਹਿਬਾਨ ਤੋਂ ਇਲਾਵਾ ਸ. ਸਿਮਰਨਜੀਤ ਸਿੰਘ ਮਾਨ, ਭਾਈ ਮੋਹਕਮ ਸਿੰਘ, ਭਾਈ ਪਰਮਜੀਤ ਸਿੰਘ ਸਹੌਲੀ, ਭਾਈ ਬੂਟਾ ਸਿੰਘ ਰਣਸ਼ੀਂਹ, ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਭਾਈ ਵੱਸਣ ਸਿੰਘ ਜਫਰਵਾਲ, ਭਾਈ ਕਰਨੈਲ ਸਿੰਘ ਨਾਰੀਕੇ, ਭਾਈ ਸੁਰਜੀਤ ਸਿੰਘ ਕਾਲਾਬੂਲਾ, ਭਾਈ ਸਤਨਾਮ ਸਿੰਘ ਮਨਾਂਵਾ ਤੋਂ ਇਲਾਵਾ ਸੰਤ ਮਹਾਂਪੁਰਸ਼ ਤੇ ਧਾਰਮਿਕ ਆਗੂ ਵੀ ਸ਼ਮੂਲੀਅਤ ਕਰਨਗੇ।

print
Share Button
Print Friendly, PDF & Email

Leave a Reply

Your email address will not be published. Required fields are marked *