ਵਿਧਾਨ ਸਭਾ ਚੋਣਾਂ ਵਿਚ ਅਕਾਲੀਆਂ ਨੂੰ ਕਰਾਰੀ ਹਾਰ ਦੇਵੇਗੀ ਕਾਂਗਰਸ – ਸਰਵਨ ਧੁੰਨ

ss1

ਵਿਧਾਨ ਸਭਾ ਚੋਣਾਂ ਵਿਚ ਅਕਾਲੀਆਂ ਨੂੰ ਕਰਾਰੀ ਹਾਰ ਦੇਵੇਗੀ ਕਾਂਗਰਸ – ਸਰਵਨ ਧੁੰਨ

2ਭਿੱਖੀਵਿੰਡ 26 ਨਵੰਬਰ (ਹਰਜਿੰਦਰ ਸਿੰਘ ਗੋਲ੍ਹਣ)-ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਵਿਰੋਧੀ ਅਕਾਲੀ-ਭਾਜਪਾ ਨੂੰ ਕਰਾਰੀ ਹਾਰ ਦੇਵੇਗੀ। ਇਹਨਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਸਰਵਨ ਸਿੰਘ ਧੰੁਨ ਨੇ ਕੀਤਾ ਤੇ ਆਖਿਆ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਦਸ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਹੈ, ਉਥੇ ਬੇਰੋਜਗਾਰਾਂ ਨੂੰ ਰੋਜਗਾਰ ਦੇਣ ਦੀ ਬਜਾਏ ਧੀਆਂ, ਪੁੱਤਾਂ ਨੂੰ ਛੱਲੀਆਂ ਵਾਂਗੂ ਕੁੱਟਿਆ ਹੈ। ਧੰੁਨ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ ਲੜ ਕੇ ਸਾਰੀਆਂ ਸ਼ੀਟਾਂ ਤੋਂ ਰਿਕਾਰਡਤੋੜ ਜਿੱਤ ਪ੍ਰਾਪਤ ਕੀਤੀ ਜਾਵੇਗੀ ਅਤੇ ਸਰਕਾਰ ਬਣਨ ‘ਤੇ ਕਾਂਗਰਸੀ ਵਰਕਰਾਂ ਉਪਰ ਕੀਤੇ ਗਏ ਨਜਾਇਜ ਪਰਚਿਆਂ ਨੂੰ ਰੱਦ ਕੀਤਾ ਜਾਵੇਗਾ ਅਤੇ ਬੇਰੋਜਗਾਰਾਂ ਨੂੰ ਰੋਜਗਾਰ, ਨਸ਼ਿਆਂ ਦਾ ਖਾਤਮਾ, ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ। ਇਸ ਸਮੇਂ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ, ਡਾ:ਭਗਵੰਤ ਸਿੰਘ ਕੰਬੋਕੇ, ਹਰਜਿੰਦਰ ਸਿੰਘ ਬੁਰਜ, ਯੂਥ ਆਗੂ ਬਾਜ ਸਿੰਘ ਵੀਰਮ, ਰਾਜੀਵ ਸਿੰਘ ਖਾਲੜਾ, ਨਿਰਵੈਲ ਸਿੰਘ ਸੁਰਸਿੰਘ, ਸਾਹਿਲ ਕੁਮਾਰ, ਜੁਗਰਾਜ ਸਿੰਘ ਪਹੂਵਿੰਡ, ਕਾਰਜ ਸਿੰਘ ਡਲੀਰੀ, ਹੈਪੀ ਡਲੀਰੀ, ਗੁਰਸੇਵਕ ਸਿੰਘ ਕਲਸੀਆਂ, ਰਵੀ ਸਿੱਧੂ, ਰੇਸ਼ਮ ਸਿੰਘ, ਸੁਖਵੰਤ ਸਿੰਘ ਵੀਰਮ ਆਦਿ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *