ਬੀਬੀ ਰਜਨੀ ਸਕੂਲ ਵਿਖੇ ਗੁਰੁ ਗੋਬਿੰਦ ਸਿੰਘ ਜੀ ਦਾ 350 ਸਾਲਾਂ ਪ੍ਰਕਾਸ਼ ਦਿਹਾੜਾ ਮਨਾਇਆ

ss1

ਬੀਬੀ ਰਜਨੀ ਸਕੂਲ ਵਿਖੇ ਗੁਰੁ ਗੋਬਿੰਦ ਸਿੰਘ ਜੀ ਦਾ 350 ਸਾਲਾਂ ਪ੍ਰਕਾਸ਼ ਦਿਹਾੜਾ ਮਨਾਇਆ

29-patti-05ਪੱਟੀ, 29 ਨਵਬੰਰ (ਅਵਤਾਰ ਸਿੰਘ) ਬੀਬੀ ਰਜ਼ਨੀ ਸੈਕੰਡਰੀ ਸਕੂਲ ਪੱਟੀ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ 350 ਸਾਲਾਂ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰ: ਸਰਬਜੀਤ ਕੌਰ ਨੇ ਗੁਰੁ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਖੁਸ਼ਵਿੰਦਰ ਸਿੰਘ ਭਾਟੀਆਂ ਮੈਂਬਰ ਐਸ ਜੀ ਪੀ ਸੀ ਵੱਲੋਂ ਬੱਚਿਆਂ ਨੂੰ ਗੁਰੁ ਗੋਬਿੰਦ ਸਿੰਘ ਜੀ ਦੇ ਅਦੁੱਤੀ ਤੇ ਲਾਸਾਨੀ ਕਮਾਈ ਬਾਰੇ ਦੱਸਿਆ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਦਾ ਜ਼ਿਕਰ ਵੀ ਬੱਚਿਆਂ ਨਾਲ ਸਾਂਝਾ ਕੀਤਾ। ਇਸ ਮੌਕੇ ਦਲਜੀਤ ਕੌਰ, ਜਸਵਿੰਦਰ ਕੌਰ, ਨਿਸ਼ੂ ਜੈਨ, ਪ੍ਰੇਰਨਾ ਜੈਨ, ਰਾਜ ਦੁਲਾਰੀ, ਅਮਨਦੀਪ ਕੌਰ, ਬਲਵਿੰਦਰ ਕੌਰ, ਗੁਰਵੰਤ ਸਿੰਘ, ਪ੍ਰਭਦੀਪ ਸਿੰਘ, ਵਿਰਸਾ ਸਿੰਘ, ਹਰਮਨਜੀਤ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *