ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ. ਜੋਗਿੰਦਰ ਸਿੰਘ ਸਾਹਨੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ss1

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ. ਜੋਗਿੰਦਰ ਸਿੰਘ ਸਾਹਨੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ਅੰਮ੍ਰਿਤਸਰ, 29 ਨਵੰਬਰ (ਜੇ. ਐਸ. ਖਾਲਸਾ): ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਜੋਗਿੰਦਰ ਸਿੰਘ ਸਾਹਨੀ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ. ਜੋਗਿੰਦਰ ਸਿੰਘ ਸਾਹਨੀ ਮੁੱਢ ਤੋਂ ਹੀ ਧਾਰਮਿਕ ਰੁਚੀ ਦੇ ਮਾਲਕ ਸਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਮੈਂਬਰ ਰਹਿਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਤਕਰੀਬਨ ੩੦ ਸਾਲ ਪ੍ਰਧਾਨ ਰਹੇ। ਇਸ ਤੋਂ ਇਲਾਵਾ ਉਹ ਗੁਰਦੁਆਰਾ ਸਿੰਘ ਸਭਾ ਸੈਕਟਰ-੧੯ ਤੇ ੨੨, ਚੰਡੀਗੜ੍ਹ ਦੇ ਪ੍ਰਧਾਨ ਵੀ ਰਹੇ। ਉਹ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀ: ਸੈਕੰਡਰੀ ਸਕੂਲ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੈਕਟਰ-੩੫ ਦੇ ਚੇਅਰਮੈਨ ਵੀ ਰਹੇ। ਉਨ੍ਹਾਂ ਨੇ ਆਪਣੇ ਜੀਵਨ ਕਾਲ ਵਿਚ ਗ੍ਰਹਿ ਮੰਤਰਾਲਾ ਸਲਾਹਕਾਰ ਕਮੇਟੀ ਚੰਡੀਗੜ੍ਹ ਅਤੇ ਚੀਫ ਖਾਲਸਾ ਦੀਵਾਨ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਉਨ੍ਹਾਂ ਦੇ ਅਕਾਲ ਚਲਾਣ ਕਰ ਜਾਣ ‘ਤੇ ਨਾ-ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਕਿ ਮੇਰੀ ਅਰਦਾਸ ਹੈ ਕਿ ਸਤਿਗੁਰੂ ਪਾਤਸ਼ਾਹ ਸ. ਜੋਗਿੰਦਰ ਸਿੰਘ ਸਾਹਨੀ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ। ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

print
Share Button
Print Friendly, PDF & Email

Leave a Reply

Your email address will not be published. Required fields are marked *