ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾਂ ਛੱਡੇ ਗਏ ਕਿਲਾ ਅਨੰਦਗੜ ਸਾਹਿਬ ਦੀ ਯਾਦ ਨੂੰ ਤਾਜ਼ਾ ਕਰਦਿਆਂ ਨਗਰ 21ਦਸੰਬਰ ਨੂੰ: ਬਾਬਾ ਜੋਰਾ ਸਿੰਘ

ss1

ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾਂ ਛੱਡੇ ਗਏ ਕਿਲਾ ਅਨੰਦਗੜ ਸਾਹਿਬ ਦੀ ਯਾਦ ਨੂੰ ਤਾਜ਼ਾ ਕਰਦਿਆਂ ਨਗਰ 21ਦਸੰਬਰ ਨੂੰ: ਬਾਬਾ ਜੋਰਾ ਸਿੰਘ

jora-singhਸ਼੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਦਵਿੰਦਰਪਾਲ ਸਿੰਘ/ਅੰਕੁਸ਼): ਹਰ ਸਾਲ ਦੀ ਤਰਾਂ ਇਸ ਵਾਰ ਵੀ 6 ਅਤੇ 7 ਪੋਹ ਦੀ ਰਾਤ ਨੂੰ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾਂ ਛੱਡੇ ਗਏ ਕਿਲੇ ਦੀ ਯਾਦ ਨੂੰ ਤਾਜ਼ਾ ਕਰਦਿਆਂ ਮਹਾਨ ਨਗਰ ਕੀਰਤਨ ਅਤੇ ਦਸ਼ਮੇਸ਼ ਪੈਦਲ ਮਾਰਚ 21 ਦਸੰਬਰ ਨੂੰ ਅੰਮ੍ਰਿਤ ਵੇਲੇ 4:30 ਵਜੇ ਕਿਲਾ ਅਨੰਦਗੜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਾਬਾ ਜੋਰਾ ਸਿੰਘ ਲੱਖਾ ਨੇ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੇ ਗ੍ਰਹਿ ਵਿਖੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ 19 ਅਤੇ 20 ਦਸੰਬਰ ਨੂੰ ਕਿਲਾ ਅਨੰਦਗੜ ਸਾਹਿਬ ਵਿਖੇ ਦੀਵਾਨ ਸੱਜਣਗੇ ਅਤੇ 21 ਦਸੰਬਰ ਨੂੰ ਅੰਮ੍ਰਿਤ ਵੇਲੇ ਨਗਰ ਕੀਰਤਨ ਆਰੰਭ ਹੋਵੇਗਾ। ਜਿਸ ਵਿਚ ਪ੍ਰਸਿੱਧ ਰਾਗੀ ਭਾਈ ਹਰਿੰਦਰ ਸਿੰਘ ਰਾਜਾ ਜੀ ਵੈਰਾਗਮਈ ਪਲਾਂ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਹਨਾਂ ਦੱਸਿਆ ਕਿ ਇਹ ਨਗਰ ਕੀਰਤਨ ਕਿਲਾ ਅਨੰਦਗੜ ਸਾਹਿਬ ਤੋਂ ਆਰੰਭ ਹੋਕੇ ਵੱਖ ਵੱਖ ਪੜਾਵਾਂ ਤੋ ਹੁੰਦਾ ਹੋਇਆ ਬਾਅਦ ਗੁਰਦੂਆਰਾ ਮੈਹਦੇਆਣਾ ਸਾਹਿਬ (ਲੁਧਿਅਣਾ) ਵਿਖੇ ਪਹੁੰਚੇਗਾ। ਇਸ ਮੌਕੇ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਐਡ:ਹਰਦੇਵ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਅਜਾਇਬ ਸਿੰਘ ਆਦਿ ਹਾਜ਼ਰ ਸਨ।

print
Share Button
Print Friendly, PDF & Email