ਸਰਕਾਰੀ ਸਕੂਲ ਰਾਮਪੁਰ ਜੱਜਰ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ss1

ਸਰਕਾਰੀ ਸਕੂਲ ਰਾਮਪੁਰ ਜੱਜਰ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ
ਇਕਬਾਲ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ ਤੇ ਕੀਤੀ ਸ਼ਮੂਲੀਅਤ

jajjarਸ਼੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਦਵਿੰਦਰਪਾਲ ਸਿੰਘ/ ਅੰਕੁਸ਼): ਜਿਲ੍ਹਾ ਸਿੱਖਿਆ ਅਫਸਰ ਅਤੇ ਜਿਲ੍ਹਾ ਸਾਇਂਸ ਸੁਪਰਵਾਇਜ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਸਰਕਾਰੀ ਹਾਈ ਸਕੂਲ ਰਾਮਪੁਰ ਜੱਜਰ ਵਿਖੇ ਕਿਸ਼ੋਰ ਅਵਸਥਾ ਸਿੱਖਿਆ ਪ੍ਰੋਗਰਾਮ ਤਹਿਤ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਮਾਸਟਰ ਸਰਬਜੀਤ ਸਿੰਘ ਬੰਗਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਐਸ ਜੀ ਐਸ ਖਾਲਸਾ ਸੀਨੀਅਰ ਸਕੈਂਡਰੀ ਸਕੂਲ ਦੇ ਪ੍ਰਧਾਨ ਅਤੇ ਪ੍ਰਬੰਧਕ ਇਕਬਾਲ ਸਿੰਘ ਲਾਲਪੁਰਾ ਨੇ ਸੰਬੌਧਨ ਕਰਦਿਆਂ ਵਿਦਿਆਰਥੀ ਦੇ ਜੀਵਨ ਵਿਚ ਗਿਆਨ ਦੁਆਰਾਂ ਸ਼ਖਸ਼ੀਅਤ ਨਿਖਾਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਕਰਵਾਏ ਗਏ ਵੱਖ ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਰਹੇ ਵਿਦਿਆਰਥੀ ਵਿਕਰਮ ਸਿੰਘ, ਮਨਪ੍ਰੀਤ ਕੌਰ, ਲਖਵਿੰਦਰ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਸਿੰਘ, ਪੰਕਜ ਕੁਮਾਰ, ਨਵਜੋਤ ਸਿੰਘ, ਕਿਰਨਦੀਪ ਕੌਰ ਆਦਿ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਸਕੂਲ ਪ੍ਰਬੰਧਕਾਂ ਵਲੋਂ ਇਕਬਾਲ ਸਿੰਘ ਲਾਲਪੁਰਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਖ ਅਧਿਆਪਕ ਰਾਕੇਸ਼ ਸ਼ਰਮਾ, ਰਾਮਚੰਦ, ਸੁਖਵਿੰਦਰ ਕੌਰ, ਰਮੇਸ਼ ਚੰਦਰ ਦੀਵਾਨ, ਸਰਬਜੀਤ ਸਿੰਘ, ਵੀਰ ਦੇਈ, ਰਣਜੀਤ ਸਿੰਘ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *