ਸ਼੍ਰੋਮਣੀ ਕਮੇਟੀ ਵੱਲੋਂ ਮੁਫਤ ਵਾਈ-ਫਾਈ ਦਾ ਐਲਾਨ

ss1

ਸ਼੍ਰੋਮਣੀ ਕਮੇਟੀ ਵੱਲੋਂ ਮੁਫਤ ਵਾਈ-ਫਾਈ ਦਾ ਐਲਾਨ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਤੋਂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਫਤ ਵਾਈ-ਫਾਈ ਸੇਵਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਸੇਵਾ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਤੋਂ ਬਾਹਰ ਤੇ ਸਰਾਵਾਂ ਵਿੱਚ ਹੀ ਦਿੱਤੀ ਜਾਵੇਗੀ। ਸ਼ਰਧਾਲੂ ਇਸ ਸੇਵਾ ਦਾ ਲਾਭ ਪਰਿਕਰਮਾ ਜਾਂ ਫਿਰ ਸੱਚਖੰਡ ਹਰਿਮੰਦਰ ਸਾਹਿਬ ਦੇ ਅੰਦਰ ਨਹੀਂ ਲੈ ਸਕਣਗੇ।

ਸ਼੍ਰੋਮਣੀ ਕਮੇਟੀ ਵੱਲੋਂ ਮੁਫਤ ਵਾਈ-ਫਾਈ ਸੇਵਾ ਦਾ ਲਾਭ ਲੈਣ ਦੇ ਨਾਲ-ਨਾਲ ਸ਼ਰਧਾਲੂ ਐਸ.ਜੀ.ਪੀ.ਸੀ. ਵੱਲੋਂ ਜਾਰੀ ਕੀਤੀ ਗਈ ਮੋਬਾਈਲ ਐਪ ਡਾਉਨਲੋਡ ਕਰਕੇ ਉਸ ‘ਤੇ ਹਰਿਮੰਦਰ ਸਾਹਿਬ ਦੇ ਅੰਦਰ ਹੋਣ ਵਾਲਾ ਗੁਰਬਾਣੀ-ਕੀਰਤਨ ਲਾਈਵ ਸੁਣ ਸਕਣਗੇ। ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨੀਂ ਲਾਂਚ ਕੀਤੀ ਗਈ ਐਪ ਨੂੰ ਹੁਣ ਤੱਕ ਇੱਕ ਲੱਖ ਤੋਂ ਵੱਧ ਲੋਕਾਂ ਵਲੋਂ ਡਾਊਨਲੋਡ ਕੀਤਾ ਜਾ ਚੁੱਕਾ ਹੈ।

ਇੰਟਰਨੈਟ ਬ੍ਰਾਂਚ ਦੇ ਇੰਚਾਰਜ ਜਸਪਾਲ ਸਿੰਘ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਐਪ ਭਾਰਤ ਤੋਂ ਬਾਹਰਲੇ ਮੁਲਕਾਂ ਵਿੱਚ ਵਧੇਰੇ ਡਾਉਨਲੋਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਵਧੇਰੇ ਮੰਗ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਕੀਰਤਨ ਦੀ ਲਾਈਵ ਵੀਡੀਓ ਦੀ ਹੈ ਪਰ ਸ਼੍ਰੋਮਣੀ ਕਮੇਟੀ ਅਜਿਹਾ ਨਹੀਂ ਕਰ ਸਕਦੀ ਕਿਉਂਕਿ ਇਸ ਦੇ ਅਧਿਕਾਰ ਇੱਕ ਪ੍ਰਾਈਵੇਟ ਚੈਨਲ ਕੋਲ ਹਨ।

ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਲੋਕ ਦਿਨੋ-ਦਿਨ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ਤੋਂ ਬਾਅਦ ਮੋਬਾਈਲ ਐਪ ਨਾਲ ਜੁੜ ਰਹੇ ਹਨ, ਉਸ ਨੂੰ ਦੇਖਦਿਆਂ ਇਸ ਐਪ ਰਾਹੀਂ ਸ਼ਰਧਾਲੂਆਂ ਨੂੰ ਹੋਰ ਸੁਵਿਧਾਵਾਂ ਦੇਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਪਹਿਲਾਂ ਲੋਕ ਦੇਸ਼ ਵਿਦੇਸ਼ ਵਿੱਚ ਕਿਤੋਂ ਵੀ ਆਪਣੇ ਕ੍ਰੈਡਿਟ ਕਾਰਡ ਰਾਹੀਂ ਹਰਿਮੰਦਰ ਸਾਹਿਬ ਲਈ ਭੇਟਾ ਭੇਜ ਸਕਦੇ ਸਨ ਪਰ ਹੁਣ ਜਲਦ ਹੀ ਡੈਬਿਟ ਕਾਰਡ ਤੇ ਨੈਟ ਬੈਂਕਿੰਗ ਦੀ ਔਪਸ਼ਨ ਵੀ ਦਿੱਤੀ ਜਾਵੇਗੀ।

print
Share Button
Print Friendly, PDF & Email

Leave a Reply

Your email address will not be published. Required fields are marked *