ਬੀਹਲਾ ਪ੍ਰਾਇਮਰੀ ਸਕੂਲ ‘ਚ ਹੱਥ ਲਿਖਤ ਮੈਗਜੀਨ ਬੀਬੇ ਰਾਣੇ ਕੀਤਾ ਰਿਲੀਜ਼

ss1

ਬੀਹਲਾ ਪ੍ਰਾਇਮਰੀ ਸਕੂਲ ‘ਚ ਹੱਥ ਲਿਖਤ ਮੈਗਜੀਨ ਬੀਬੇ ਰਾਣੇ ਕੀਤਾ ਰਿਲੀਜ਼

vikrant-bansal-3ਭਦੌੜ 03 ਦਸੰਬਰ (ਵਿਕਰਾਂਤ ਬਾਂਸਲ) ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਬਰਨਾਲਾ ਮੇਜਰ ਸਿੰਘ ਦੇ ਦਿਸ਼ਾਂ ਨਿਰਦੇਸ਼ ਤੇ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਦੀਵਾਨਾ ਦੀ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਨੰੂ ਸਮਰਪਿਤ ਬੱਚਿਆਂ ਵੱਲੋਂ ਹੱਥ ਲਿਖਤ ਮੈਗਜੀਨ ਬੀਬੇ ਰਾਣੇ ਰਿਲੀਜ਼ ਕੀਤਾ ਗਿਆ। ਇਸ ਪੋ੍ਰਗਰਾਮ ‘ਚ ਸਕੂਲ ਮਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਬੱਚਿਆਂ ਨੇ ਨਾਟਕ, ਸ਼ਬਦ, ਗੀਤ, ਕਵਿਤਾਵਾਂ, ਕੋਰੀਓਗ੍ਰਾਫੀ, ਸੋਲੋ ਡਾਂਸ, ਗਿੱਧਾ ਆਦਿ ਪੇਸ਼ ਕੀਤਾ। ਇਸ ਉਪਰੰਤ ਬੱਚਿਆਂ ਦੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਸਕੂਲ ਦੇ ਹੈਡ ਟੀਚਰ ਹਰਪ੍ਰੀਤ ਸਿੰਘ ਦੀਵਾਨਾ ਨੇ ਦੱਸਿਆ ਕਿ ਨਵੰਬਰ ਪੰਜਾਬੀ ਮਹੀਨੇ ਦੌਰਾਨ ਸਕੂਲ ਵਿਚ ਬੱਚਿਆਂ ਦੀਆਂ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ‘ਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੰੂ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਸਾਂਝੇ ਤੌਰ ਤੇ ਸਕੂਲ ਦਾ ਹੱਥ ਲਿਖਤ ਬਾਲ ਮੈਗਜੀਨ ਬੀਬੇ ਰਾਣੇ ਰਿਲੀਜ਼ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਸੁਖਦੇਵ ਸਿੰਘ ਧਾਲੀਵਾਲ, ਸੱਤਪਾਲ ਸਿੰਘ, ਤੀਰਥ ਸਿੰਘ, ਰਾਜਵੰਤ ਕੌਰ, ਜਸਵੀਰ ਕੌਰ, ਮਨਪ੍ਰੀਤ ਕੌਰ, ਅਮਰਿੰਦਰ ਕੌਰ, ਸਰਬਜੀਤ ਕੌਰ, ਸਤਵਿੰਦਰ ਕੌਰ, ਕਿਸਮਤ ਸਿੰਘ, ਇੰਦਰਜੀਤ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *