ਮਗਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪੈਦਾ ਕੀਤੇ ਜਾਣ : ਭੁਪਿੰਦਰ ਸਿੰਘ

ss1

ਮਗਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪੈਦਾ ਕੀਤੇ ਜਾਣ : ਭੁਪਿੰਦਰ ਸਿੰਘ
ਵਿਕਾਸ ਭਵਨ ਦੇ ਮੀਟਿੰਗ ਹਾਲ ਵਿਖੇ ਮਗਨਰੇਗਾ ਸਕੀਮ ਸਬੰਧੀ ਵਰਕਸ਼ਾਪ ਦਾ ਆਯੋਜਨ

18-40 (3)
ਐਸ.ਏ.ਐਸ.ਨਗਰ: 17 ਮਈ (ਧਰਮਵੀਰ ਨਾਗਪਾਲ) ਜ਼ਿਲੇ ’ਚ ਮਗਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪੈਦਾ ਕੀਤੇ ਜਾਣ ਅਤੇ ਮਗਨਰੇਗਾ ਸਕੀਮ ਤਹਿਤ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ ਛੱਪੜਾ ਦੀ ਸਫਾਈ ਆਦਿ ਦਾ ਕੰਮ ਵੀ ਕਰਵਾਇਆ ਜਾਵੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲਾ ਪੋ੍ਰਗਰਾਮ ਕੋਆਰਡੀਨੇਟਰ ਮਗਨਰੇਗਾ ਸ੍ਰ: ਭੁਪਿੰਦਰ ਸਿੰਘ ਨੇ ਵਿਕਾਸ ਭਵਨ ਦੇ ਮੀਟਿੰਗ ਹਾਲ ਵਿਖੇ ਜ਼ਿਲੇ ’ਚ ਮਗਨਰੇਗਾ ਸਕੀਮ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿੱਆ ਸਬੰਧੀ ਆਯੋਜਿਤ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕੀਤਾ।
ਵਰਕਸ਼ਾਪ ’ਚ ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਰਵਿੰਦਰ ਸਿੰਘ ਸੰਧੂ, ਸਹਾਇਕ ਪੋ੍ਰਗਰਾਮ ਅਫ਼ਸਰਾਂ, ਗ੍ਰਾਮ ਰੋਜ਼ਗਾਰ ਸਹਾਇਕ, ਤਕਨੀਕੀ ਸਹਾਇਕ , ਕੰਪਿਊਟਰ ਸਹਾਇਕ , ਪੰਚਾਇਤ ਸਕੱਤਰਾਂ ਸਮੇਤ ਵੀ.ਡੀ.ਓਜ਼ ਨੇ ਵੀ ਹਿੱਸਾ ਲਿਆ। ਵਰਕਾਸ਼ਾਪ ਦੌਰਾਨ ਬਲਾਕ ਖਰੜ, ਮਾਜਰੀ ਅਤੇ ਡੇਰਾਬੱਸੀ ਦੇ ਸਹਾਇਕ ਪ੍ਰੋਗਰਾਮ ਅਫ਼ਸਰਾਂ ਅਤੇ ਤਕਨੀਕੀ ਸਹਾਇਕਾਂ ਵੱਲੋਂ ਆਪਣੇ ਆਪਣੇ ਬਲਾਕ ਦੀਆਂ ਪ੍ਰਾਪਤੀਆਂ ਅਤੇ ਮਗਨਰੇਗਾ ਤਹਿਤ ਕਰਵਾਏ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਵਰਕਸਾਪ ਦੌਰਾਨ ਜ਼ਿਲੇ ’ਚ ਮਗਨਰੇਗਾ ਸਕੀਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਦਰਪੇਸ ਮੁਸ਼ਕਲਾਂ ਦੇ ਹੱਲ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ ਨੇ ਇਸ ਮੌਕੇ ਮਗਨਰੇਗਾ ਸਕੀਮ ਅਧੀਨ ਪਿੰਡਾਂ ਦੇ ਮਜਦੂਰਾਂ ਲਈ ਵੱਧ ਤੋਂ ਵੱਧ ਦਿਹਾੜੀਆਂ ਜਨਰੇਟ ਕਰਨ ਲਈ ਆਖਿਆ ਅਤੇ ਮਗਨਰੇਗਾ ਸਕੀਮ ਅਧੀਨ ਕੀਤੇ ਜਾਣ ਵਾਲੇ ਕੰਮਾਂ ਤੇ ਵੀ ਵਿਚਾਰ ਚਰਚਾ ਕੀਤੀ ਗਈ। ਜਿਸ ਵਿੱਚ ਆਂਗਣਵਾੜੀ ਸੈਂਟਰ, ਫਾਰਮ ਪੋਡਜ਼, ਵਰਮੀ ਕੰਮਪੋਸਟ, ਐਨ.ਏ.ਡੀ.ਈ.ਪੀ ਕੰਮਪੋਸਟ ਰੋਡਾਂ ਤੇ ਰੁੱਖ ਲਗਾਉਣ ਸਬੰਧੀ ਕੰਮਾਂ ਤੇ ਚਰਚਾ ਕੀਤੀ ਗਈ ਅਤੇ ਇਨਾਂ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕਰਾਉਣ ਦਾ ਟੀਚਾ ਮਿਥਿਆ ਗਿਆ।

print
Share Button
Print Friendly, PDF & Email

Leave a Reply

Your email address will not be published. Required fields are marked *