ਪੰਥਕ ਇਕੱਠ ਵਲੋਂ ਥਾਪੇ ਜਥੇਦਾਰਾਂ ਨੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਮੱਥਾ ਟੇਕਿਆ

ss1

ਪੰਥਕ ਇਕੱਠ ਵਲੋਂ ਥਾਪੇ ਜਥੇਦਾਰਾਂ ਨੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਮੱਥਾ ਟੇਕਿਆ

ਕੀਰਤਪੁਰ ਸਾਹਿਬ 18 ਮਈ (ਪ੍ਰਿੰਸ) : ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਜਿਨ੍ਹਾਂ ‘ਚ ਪੰਥਕ ਇਕੱਠ ਵਲੋਂ ਐਲਾਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਤੇ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਭਾਈ ਮੋਹਕਮ ਸਿੰਘ ਨੇ ਅੱਜ ਸਵੇਰੇ ਆਪਣੇ ਸੈਂਕੜੇ ਸਾਥੀਆਂ ਸਮੇਤ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਵੱਡੀ ਪੱਧਰ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਸਨ। ਗੌਰਤਲਬ ਹੈ ਕਿ ਜਥੇਦਾਰਾਂ ਵਲੋਂ ਪੰਜ ਤਖ਼ਤਾਂ ਤੇ ਮੱਥਾ ਟੇਕਣ ਦਾ ਐਲਾਨ ਕੀਤਾ ਗਿਆ ਸੀ, ਪਰ ਤਖ਼ਤ ਸ਼੍ਰੀ ਕੇਸ਼ਗੜ੍ਹ ਸਾਹਿਬ ਵਿਖੇ ਜਥੇਦਾਰਾਂ ਅਜੇ ਨਮਸਤਕ ਨਹੀਂ ਹੋਏ ਅਤੇ ਅੱਜ ਇਸ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਉਹ ਤਖ਼ਤ ਸ਼੍ਰੀ ਕੇਸ਼ਗੜ੍ਹ ਸਾਹਿਬ ਵੀ ਜਾਣਗੇ, ਪਰ ਜਥੇਦਾਰ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਹੀ ਨਮਸ਼ਤਕ ਹੋੲ।

print
Share Button
Print Friendly, PDF & Email

Leave a Reply

Your email address will not be published. Required fields are marked *