ਨਾਰਾਜ਼ ਅਕਾਲੀ ਆਗੂਆਂ ਨੇ ਫੜਿਆਂ ਕਾਂਗਰਸ ਦਾ ਪੱਲਾ

ss1

ਨਾਰਾਜ਼ ਅਕਾਲੀ ਆਗੂਆਂ ਨੇ ਫੜਿਆਂ ਕਾਂਗਰਸ ਦਾ ਪੱਲਾ

ਅਕਾਲੀ ਦਲ ਨੂੰ ਵੱਡਾ ਝਟਕਾ

ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਾ ਹੈ। ਅੱਜ ਪਾਰਟੀ ਦੇ 2 ਵਿਧਾਇਕ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਮਹੇਸ਼ਇੰਦਰ ਸਿੰਘ ਵਿਧਾਇਕ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਤੋਂ  ਵਿਧਾਇਕ ਰਾਜਵਿੰਦਰ ਕੌਰ  ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕਾਗਰਸ ਵਿੱਚ ਸ਼ਾਮਿਲ ਹੋ ਗਏ ਹਨ। ਇਹ ਦੋਵੇਂ ਲੀਟਰ ਪਾਰਟੀ ਵੱਲੋਂ ਟਿਕਟ ਕੱਟੇ ਜਾਣ ਤੋਂ ਬਾਅਦ ਨਰਾਜ ਚੱਲ ਰਹੇ ਸਨ। ਇਹਨਾਂ ਤੋਂ ਇਲਾਵਾ ਫਿਲੌਰ ਤੋਂ ਸਮਾਜ ਸੇਵੀ ਅਜੇ ਸ਼ਰਮਾ ਤੇ ਪ੍ਰੀਤਮ ਸਿੰਘ ਕੋਟਭਾਈ ਵੀ ਅੱਜ ਕਾਂਗਰਸ ‘ਚ ਸ਼ਾਮਲ ਹੋਏ ਹਨ।

ਦਰਅਸਲ ਵਿਧਾਨ ਸਭਾ ਚੋਣਾਂ 2017 ਲਈ ਉਮੀਦਵਾਰਾਂ ਦਾ ਐਲਾਨ ਕਰਦਿਆਂ ਹੀ ਅਕਾਲੀ ਦਲ ‘ਚ ਬਗਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਟਿਕਟਾਂ ਕੱਟੇ ਜਾਣ ਤੋਂ ਨਰਾਜ ਅਕਾਲੀ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਦਾ ਸਿਲਸਲਾ ਜਾਰੀ ਹੈ। ਪਾਰਟੀ ਵੱਲੋਂ ਟਿਕਟ ਨਾ ਦੇਣ ਦੇ ਐਲਾਨ ਤੋਂ ਬਾਅਦ ਬਾਘਾਪੁਰਾਣਾ ਦੇ ਅਕਾਲੀ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਆਪਣੇ ਹਮਾਇਤੀਆਂ ਸਮੇਤ ਪਾਰਟੀ ਵਿੱਚੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ  ਇਹ ਵੀ ਇਲਜ਼ਾਮ ਲਗਾਇਆ ਕਿ ਪਾਰਟੀ ਖਿਲਾਫ ਅਵਾਜ ਚੁੱਕਣ ਤੋਂ ਨਰਾਜ ਅਕਾਲੀ ਸਰਕਾਰ ਨੇ ਉਨ੍ਹਾਂ ਨੂੰ ਡਰਾਉਣਾ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ।

ਵਿਧਾਇਕ ਮਹੇਸ਼ ਇੰਦਰ ਸਿੰਘ ਨੇ ਅਸਤੀਫਾ ਦੇਣ ਸਮੇੰ ਇਲਜ਼ਾਮ ਲਗਾਇਆ ਸੀ ਕਿ ਪਾਰਟੀ ‘ਚ ਬਗਾਵਤ ਕਰਨ ਦੇ ਚੱਲਦੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਸਿਲਸਲਾ ਚੱਲ ਰਿਹਾ ਸੀ। ਮਹੇਸ਼ ਇੰਦਰ ਸਿੰਘ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੀ ਰਿਹਾਇਸ਼ ’ਤੇ ਸਥਾਨਕ ਪੁਲਿਸ ਨੇ ਛਾਪੇਮਾਰੀ ਕੀਤੀ ਤੇ ਗੈਂਗਸਟਰਾਂ ਨਾਲ ਸਬੰਧਾਂ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੀ ਧਮਕੀ ਦਿੱਤੀ। ਪੁਲਿਸ ਨੇ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਨ ਲਈ ਵੀ ਕਿਹਾ ਤੇ ਸਾਫ਼ ਕਰ ਦਿੱਤਾ ਕਿ ਜੇ ਅਕਾਲੀ ਦਲ ਛੱਡਿਆ ਤਾਂ ਉਨ੍ਹਾਂ ਦਾ ਵੱਡਾ ਨੁਕਸਾਨ ਹੋ ਸਕਦਾ ਹੈ।  ਉਨ੍ਹਾਂ ਕਿਹਾ ਕਿ ਪਾਰਟੀ ਟਿਕਟ ਕੱਟਣ ਦੇ ਰੋਸ ਵਜੋਂ ਨਹੀਂ, ਸਗੋਂ ਘਰੇ ਪੁਲਿਸ ਭੇਜ ਕੇ ਬੇਇਜ਼ਤ ਕਰਨ ਦੇ ਰੋਸ ਵਜੋਂ ਪਾਰਟੀ ਛੱਡੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *