ਮੋਗਾ ਵਿਖੇ ਪਾਣੀ ਬਚਾਓ, ਪੰਜਾਬ ਬਚਾਓ ਰੈਲੀ ‘ਚ ਘੁੰਨਸ ਦੀ ਅਗਵਾਈ ਹੇਠ ਸੈਕੜੇ ਜੱਥੇ ਹੋਣਗੇ ਰਵਾਨਾ : ਕਲੇਰ

ss1

ਮੋਗਾ ਵਿਖੇ ਪਾਣੀ ਬਚਾਓ, ਪੰਜਾਬ ਬਚਾਓ ਰੈਲੀ ‘ਚ ਘੁੰਨਸ ਦੀ ਅਗਵਾਈ ਹੇਠ ਸੈਕੜੇ ਜੱਥੇ ਹੋਣਗੇ ਰਵਾਨਾ : ਕਲੇਰ

ਭਦੌੜ 07 ਦਸੰਬਰ (ਵਿਕਰਾਂਤ ਬਾਂਸਲ) ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਅਕਾਲੀ ਦਲ ਸੂਬੇ ਦੇ ਪਾਣੀਆਂ ਦੀ ਹਰ ਕੀਮਤ ਤੇ ਰਾਖੀ ਕਰਨ ਲਈ ਵਚਨਵੱਧ ਹੈ ਇਹ ਸ਼ਬਦ ਮੋਗਾ ਵਿਖੇ ਅੱਠ ਦਸੰਬਰ ਨੂੰ ਹੋਣ ਵਾਲੀ ਪਾਣੀ ਬਚਾਓ, ਪੰਜਾਬ ਬਚਾਓ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕਰਨ ਉਪਰੰਤ ਸ਼ਹਿਣਾ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ ਉਨਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਦਿੜਬਾ ਦੇ ਵਿਧਾਇਕ ਅਤੇ ਹਲਕਾ ਇੰਚਾਰਜ਼ ਭਦੌੜ ਸੰਤ ਬਲਬੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਅੱਠ ਦਸੰਬਰ ਨੂੰ ਹਲਕਾ ਭਦੌੜ ਦੇ ਵੱਖ-ਵੱਖ ਪਿੰਡਾਂ ਵਿਚੋਂ ਵੱਡੀ ਪੱਧਰ ਤੇ ਜੱਥੇ ਮੋਗਾ ਰੈਲੀ ਲਈ ਰਵਾਨਾ ਹੋਣਗੇ ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਆਰਥਿਕਤਾ ਇੰਨਾਂ ਪਾਣੀਆਂ ਤੇ ਹੀ ਨਿਰਭਰ ਕਰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਾਹਰਲੇ ਸੂਬਿਆਂ ਨੂੰ ਨਹੀਂ ਦਿੱਤਾ ਜਾਵੇਗਾ ਕਲੇਰ ਨੇ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਗਵਾਹ ਰਿਹਾ ਹੈ ਕਿ ਜਦ ਵੀ ਕੋਈ ਪੰਜਾਬੀਆਂ ਤੇ ਸੰਕਟ ਆਇਆ ਤਾਂ ਅਕਾਲੀ ਦਲ ਨੇ ਅੱਗੇ ਹੋ ਕੇ ਲੜਾਈ ਲੜੀ ਹੈ ਉਨਾਂ ਕਿਹਾ ਕਿ ਕਾਂਗਰਸੀ ਸਰਕਾਰਾਂ ਨੇ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਿਆ ਅਤੇ ਪਾਣੀਆਂ ਦੇ ਮਸਲੇ ਤੇ ਆਮ ਆਦਮੀ ਪਾਰਟੀ ਦੀ ਦੋਹਰੀ ਸੌੜੀ ਸਿਆਸਤ ਵੀ ਸਚਾਈ ਜੱਗ ਜਾਹਰ ਕਰ ਦਿੱਤੀ ਹੈ ਕਿ ਇਸ ਨਵੀਂ ਉੱਠੀ ਪਾਰਟੀ ਦੇ ਆਗੂ ਵੀ ਪੰਜਾਬ ਵਿਰੋਧੀ ਹਨ ਕਲੇਰ ਨੇ ਅਖੀਰ ‘ਚ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਮੋਗਾ ਵਿਖੇ ਕੀਤੀ ਜਾ ਰਹੀ ਇਸ ਰੈਲੀ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚ ਕੇ ਆਪਣਾ ਸਮਰਥਨ ਦੇਣ ਇਸ ਮੌਕੇ ਸਰਪੰਚ ਜਗਸੀਰ ਸਿੰਘ ਗਿੱਲ ਕੋਠੇ, ਸਹਿਕਾਰੀ ਸਭਾ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *