ਬੀ.ਐਸ.ਸੀ. ਐਗਰੀਕਲਚਰ-ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਰਿਹਾ ਸ਼ਾਨਦਾਰ

ss1

ਬੀ.ਐਸ.ਸੀ. ਐਗਰੀਕਲਚਰ-ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਰਿਹਾ ਸ਼ਾਨਦਾਰ

ਭਗਤਾ ਭਾਈ ਕਾ 8 ਦਸੰਬਰ (ਸਵਰਨ ਸਿੰਘ ਭਗਤਾ)ਸਥਾਨਕ ਸਹਿਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਚਾਰ ਸਾਲਾ ਕੋਰਸ ਬੀ.ਐਸ.ਸੀ. ਐਗਰੀਕਲਚਰ-ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਅਤੀ ਸ਼ਾਨਦਾਰ ਰਿਹਾ। ਕਾਲਜ ਦੇ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੇ ਖੁਸ਼ੀ ਜਾਹਰ ਕਰਦਿਆਂ ਦੱਸਿਆ ਕਿ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਕਰਮਜੀਤ ਕੌਰ ਨੇ 83% ਅੰਕ ਪ੍ਰਾਪਤ ਕੀਤੇ ਹਨ। ਦੂਸਰਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਪ੍ਰਗਟ ਸਿੰਘ ਨੇ 77% ਅੰਕ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ 75% ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਇਸ ਪਾ੍ਰਪਤੀ ਉੱਪਰ ਮਾਣ ਮਹਿਸੂਸ ਕਰਦਿਆਂ ਵਿਭਾਗ ਦੇ ਪ੍ਰੋਫੈਸਰ ਸਾਹਿਬਾਨ ਨੂੰ ਵਧਾਈ ਦਿੱਤੀ ।ਉਹਨਾਂ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਖ਼ਾਲਸਾ ਕਾਲਜ ਦੇ ਵਿਦਿਆਰਥੀ ਖੇਡਾਂ ਦੇ ਨਾਲ ਨਾਲ ਵੱਖ- ਵੱਖ ਖੇਤਰਾਂ ਵਿਚ ਨਾਮਣਾ ਖੱਟ ਰਹੇ ਹਨ ਉਥੇ ਅਕਾਦਮਿਕ ਖੇਤਰ ਵਿਚ ਵੀ ਮੋਹਰੀ ਪੁਜੀਸ਼ਨਾਂ ਹਾਸਿਲ ਕਰਕੇ ਕਾਲਜ ਦਾ ਨਾਮ ਚਮਕਾ ਰਹੇ ਹਨ।ਉਨਾਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਵਾਰ ਫਿਰ ਕਾਲਜ ਨੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਉਹਨਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

print
Share Button
Print Friendly, PDF & Email

Leave a Reply

Your email address will not be published. Required fields are marked *