-ਮਾਮਲਾ ਨੌਜਵਾਨ ਵੱਲੋਂ ਰੇਲਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀ ਦਾ

ss1

-ਮਾਮਲਾ ਨੌਜਵਾਨ ਵੱਲੋਂ ਰੇਲਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀ ਦਾ-
ਲੁਧਿਆਣਾ ਪੁਲਿਸ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ-ਪੁਲਿਸ ਕਮਿਸ਼ਨਰ
ਜਾਂਚ ਟੀਮ ਤਿੰਨ ਦਿਨ ਵਿੱਚ ਪੇਸ਼ ਕਰੇਗੀ ਰਿਪੋਰਟ
ਕਥਿਤ ਦੋਸ਼ੀ ਪੁਲਿਸ ਮੁਲਾਜ਼ਮ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਮੁਅੱਤਲ

ਲੁਧਿਆਣਾ, 30 ਅਪ੍ਰੈਲ (ਪ੍ਰੀਤੀ ਸ਼ਰਮਾ)- ਬੀਤੇ ਦਿਨੀਂ ਕਥਿਤ ਤੌਰ ’ਤੇ ਫੇਸਬੁੱਕ ’ਤੇ ਸਟੇਟਸ ਪਾ ਕੇ ਖੁਦਕੁਸ਼ੀ ਕਰਨ ਵਾਲੇ ਮ੍ਰਿਤਕ ਇੰਦਰਪਾਲ ਸਿੰਘ ਦੇ ਪੂਰੇ ਮਾਮਲੇ ਦੀ ਜਾਂਚ ਆਈ. ਪੀ. ਐੱਸ. ਪੁਲਿਸ ਅਫ਼ਸਰ ਦੀ ਅਗਵਾਈ ਵਾਲੀ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਹੈ ਅਤੇ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਫੌਰੀ ਤੌਰ ’ਤੇ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਲਿਆ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਲੁਧਿਆਣਾ ਪੁਲਿਸ ਦੇ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਹ ਇੱਕ ਬਹੁਤ ਹੀ ਦੁੱਖਦਾਈ ਘਟਨਾ ਹੈ, ਜਿਸ ਦੀ ਪੁਲਿਸ ਵੱਲੋਂ ਬਹੁਤ ਹੀ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸੂਬੇ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਵੀ ਇਸ ਘਟਨਾ ਦਾ ਸੱਚਾਈ ਸਾਹਮਣੇ ਲਿਆ ਕੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਿਕ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਹਦਾਇਤ ਕੀਤੀ ਹੈ।
ਸ੍ਰ. ਔਲਖ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਥਿਤ ਤੌਰ ’ਤੇ ਆਏ ਪੁਲਿਸ ਥਾਣਾ ਦੁੱਗਰੀ ਦੇ ਐੱਸ. ਐੱਚ. ਓ. ਦਵਿੰਦਰ ਚੌਧਰੀ, ਏ. ਐੱਸ. ਆਈ. ਬੂਟਾ ਸਿੰਘ ਅਤੇ ਹੌਲਦਾਰ ਸਵਰਨ ਸਿੰਘ ਨੂੰ ਫੌਰੀ ਤੌਰ ’ਤੇ ਮੁਅੱਤਲ ਕਰਕੇ ਪੁਲਿਸ ਲਾਈਨ ਹਾਜ਼ਰ ਕਰ ਲਿਆ ਗਿਆ ਹੈ, ਜਦਕਿ ਇਸ ਪੂਰੇ ਮਾਮਲੇ ਦੀ ਜਾਂਚ ਨਿਰਪੱਖ ਤਰੀਕੇ ਨਾਲ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਪੁਲਿਸ-2 ਸ੍ਰੀ ਸੰਦੀਪ ਗਰਗ, ਆਈ. ਪੀ. ਐੱਸ. ਦੀ ਅਗਵਾਈ ਵਿੱਚ ਜਾਂਚ ਟੀਮ ਬਣਾਈ ਗਈ ਹੈ। ਇਸ ਟੀਮ ਨੂੰ ਤਿੰਨ ਦਿਨ (ਸੋਮਵਾਰ ਸ਼ਾਮ ਤੱਕ) ਵਿੱਚ ਮਾਮਲੇ ਦੀ ਜਾਂਚ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ।
ਸ੍ਰ. ਔਲਖ ਨੇ ਕਿਹਾ ਕਿ ਇਸ ਜਾਂਚ ਦੌਰਾਨ ਜੋ ਵੀ ਤੱਥ ਅਤੇ ਸੱਚਾਈ ਸਾਹਮਣੇ ਆਵੇਗੀ, ਉਸ ਮੁਤਾਬਿਕ ਕਸੂਰਵਾਰ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਵਚਨਬੱਧਤਾ ਪ੍ਰਗਟਾਈ ਕਿ ਲੁਧਿਆਣਾ ਪੁਲਿਸ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।

print
Share Button
Print Friendly, PDF & Email

Leave a Reply

Your email address will not be published. Required fields are marked *