ਭਗਵੰਤ ਮਾਨ ਦੀ ਰੈਲੀ ਨੂੰ ਲੈ ਕੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਆਯੋਜਨ

ss1

ਭਗਵੰਤ ਮਾਨ ਦੀ ਰੈਲੀ ਨੂੰ ਲੈ ਕੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਆਯੋਜਨ

ਤਲਵੰਡੀ ਸਾਬੋ, 10 ਦਸੰਬਰ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਪਾਰਟੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੀ ਹਮਾਇਤ ਤਹਿਤ 13 ਦਸੰਬਰ ਨੂੰ ਹਲਕੇ ਦੇ ਪਿੰਡ ਸੀਂਗੋ ਵਿਖੇ ਕੀਤੀ ਜਾ ਰਹੀ ਰਾਜਸੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਤੇਜ ਕਰ ਦਿੱਤਾ ਗਿਆ ਹੈ।

       ਅੱਜ ਸਥਾਨਕ ਮੰਡੀ ਅਤੇ ਮੰਡੀ ਦੇ ਨੇੜਲੇ ਪਿੰਡਾਂ ਲਹਿਰੀ, ਬਹਿਮਣਾਂ, ਨਥੇਹਾ, ਨੰਗਲਾ ਆਦਿ ਵਿੱਚ ਪਾਰਟੀ ਦੇ ਹਲਕਾ ਬੂਥ ਕੋਆਰਡੀਨੇਟਰ ਜਸਵਿੰਦਰ ਸਿੰਘ ਜੈਲਦਾਰ ਜਗਾ ਰਾਮ ਤੀਰਥ ਵੱਲੋਂ ਨੁੱਕੜ ਮੀਟਿੰਗਾਂ ਆਯੋਜਿਤ ਕਰਕੇ ਲੋਕਾਂ ਤੇ ਪਾਰਟੀ ਵਰਕਰਾਂ ਨੂੰ ਕੀਤੀ ਜਾ ਰਹੀ ਰਾਜਸੀ ਰੈਲੀ ਸਬੰਧੀ ਜਾਣਕਾਰੀ ਦਿੱਤੀ।ਆਗੂ ਨੇ ਪਿੰਡਾਂ ਦੇ ਲੋਕਾਂ ਨੂੰ ਆਜਾਦੀ ਤੇ ਬਾਅਦ ਤੋਂ ਹੀ ਪੰਜਾਬ ਵਿੱਚ ਰਾਜ ਕਰ ਰਹੀਆਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉੱਤਰ ਕਾਟੋ ਮੈਂ ਚੜ੍ਹਾਂ ਦੀ ਨੀਤੀ ਤਹਿਤ ਇੱਕ ਸਮਝੌਤੇ ਤਹਿਤ ਰਾਜ ਕਰਨ ਦੀਆਂ ਗੱਲਾਂ ਆਖ ਕੇ ‘ਆਪ’ ਦੀਆਂ ਪੰਜਾਬ ਨੂੰ ਲੈ ਕੇ ਭਵਿੱਖੀ ਨੀਤੀਆਂ ਅਤੇ ‘ਆਪ’ ਦੀ ਦਿੱਲੀ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਕੰਮਾਂ ਬਾਰੇ ਦੱਸ ਕੇ ਉਨਾਂ ਨੂੰ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਵੀ 13 ਦਸੰਬਰ ਦੀ ਰੈਲੀ ਵਿੱਚ ਵਧ ਚੜ ਕੇ ਹਿੱਸਾ ਪਾਉਣ ਲਈ ਡਿਊਟੀਆਂ ਲਾਈਆਂ।

print
Share Button
Print Friendly, PDF & Email

Leave a Reply

Your email address will not be published. Required fields are marked *