ਸੀਂਗੋ ਵਿਖੇ ਭਗਵੰਤ ਮਾਨ ਦੀ ਰੈਲੀ ਅੱਜ

ss1

ਸੀਂਗੋ ਵਿਖੇ ਭਗਵੰਤ ਮਾਨ ਦੀ ਰੈਲੀ ਅੱਜ
ਭਗਵੰਤ ਮਾਨ ਦੀ ਰੈਲੀ ਨੂੰ ਲੈ ਕੇ ਰੈਲੀ ਕੋਆਰਡੀਨੇਟਰਾਂ ਨੇ ਲਿਆ ਪ੍ਰਬੰਧਾਂ ਦਾ ਜਾਇਜਾ

ਤਲਵੰਡੀ ਸਾਬੋ, 12 ਦਸੰਬਰ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ 13 ਦਸੰਬਰ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਸੀਂਗੋ ਵਿਖੇ ਹਲਕੇ ਤੋਂ ਪਾਰਟੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਹੱਕ ਵਿੱਚ ਕੀਤੀ ਜਾ ਰਹੀ ਚੋਣ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਉਕਤ ਰੈਲੀ ਦੇ ਕੋਆਰਡੀਨੇਟਰ ਲਾਏ ਗਏ ਪਾਰਟੀ ਦੇ ਮੀਡੀਆ ਇੰਚਾਰਜ ਨੀਲ ਗਰਗ ਅਤੇ ਹਲਕਾ ਬੂਥ ਕੋਆਰਡੀਨੇਟਰ ਜਸਵਿੰਦਰ ਸਿੰਘ ਜੈਲਦਾਰ ਜਗਾ ਰਾਮ ਤੀਰਥ ਨੇ ਟੀਮ ਸਮੇਤ ਪੁੱਜ ਕੇ ਪ੍ਰਬੰਧਾਂ ਦਾ ਜਾਇਜਾ ਲਿਆ।
ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨਾਂ ਤੋਂ ਉਕਤ ਰੈਲੀ ਨੂੰ ਲੈ ਕੇ ਉਨ੍ਹਾਂ ਵੱਲੋਂ ਸਮੁੱਚੇ ਹਲਕੇ ਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਮ ਲੋਕਾਂ ਵਿੱਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੋਵਾਂ ਆਗੂਆਂ ਨੇ ਦਾਅਵਾ ਕੀਤਾ ਕਿ ਉਕਤ ਸਿਆਸੀ ਰੈਲੀ ਹਲਕੇ ਦੇ ਸਿਆਸੀ ਸਮੀਕਰਨ ਬਦਲਣ ਵਿੱਚ ਨਿਰਣਾਇਕ ਭੁੂਮਿਕਾ ਅਦਾ ਕਰੇਗੀ। ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸਫਲ ਬਣਾਉਣ ਲਈ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਪ੍ਰਗਟ ਸਿੰਘ ਸੀਂਗੋ, ਜਗਸੀਰ ਸਿੰਘ ਸੀਂਗੋ, ਕੁਲਵੰਤ ਸਿੰਘ, ਅਮਰੀਕ ਸਿੰਘ ਤੇ ਨਵਪਰੀਤ ਸਿੰਘ ਆਦਿ ਆਗੂ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *