ਲੋਕ ਜਾਣਦੇ ਹਨ ਕਿ ਕੇਜਰੀਵਾਲ ਮੌਕਾਪ੍ਰਸਤ ਹੈ : ਮਜੀਠੀਆ

ss1

ਲੋਕ ਜਾਣਦੇ ਹਨ ਕਿ ਕੇਜਰੀਵਾਲ ਮੌਕਾਪ੍ਰਸਤ ਹੈ : ਮਜੀਠੀਆ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਸਬੰਧੀ ਦਿੱਤੇ ਗਏ ਬਿਆਨ ‘ਤੇ ਉਨ੍ਹਾਂ ਨੂੰ ਘੇਰਦਿਆਂ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਝੂਠ ਜੇ ਮੁਰੀਦ ਕੇਜਰੀਵਾਲ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਫਜ਼ੂਲ ਦੀਆਂ ਗੱਲਾਂ ਨਾਲ ਲੋਕਾਂ ਨੂੰ ਭਰਮਾ ਕੇ ਉਨ੍ਹਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ।
ਉਨ੍ਹਾਂ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਣੀਆਂ ਦੇ ਮੁੱਦੇ ਪ੍ਰਤੀ ਕੇਜਰੀਵਾਲ ਪਹਿਲਾਂ ਤਾਂ ਸਾਜ਼ਿਸ਼ੀ ਤਰੀਕੇ ਨਾਲ ਖਾਮੋਸ਼ ਰਿਹਾ, ਅੱਜ ਜਦ ਕਿ ਉਸ ਨੂੰ ਪਤਾ ਲੱਗ ਗਿਆ ਕਿ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨਾ ‘ਆਪ’ ਨੂੰ ਮਹਿੰਗਾ ਪੈ ਰਿਹਾ ਹੈ, ਜਿਸ ਦੀ ਪਾਰਟੀ ਦੀ ਹਾਲਤ ਪੰਜਾਬ ‘ਚ ਦਿਨੋਂ-ਦਿਨ ਪਤਲੀ ਹੁੰਦੀ ਜਾ ਰਹੀ ਹੈ ਤੇ ਪੰਜਾਬ ਦੇ ਲੋਕ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਇੱਕਜੁਟ ਹੋ ਚੁੱਕੇ ਹਨ ਤਾਂ ਕੇਜਰੀਵਾਲ ਨੂੰ ਪੰਜਾਬ ਦੇ ਪਾਣੀਆਂ ਦੀ ਰਾਖੀ ਦਾ ਖਿਆਲ ਆ ਗਿਆ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਇਕ ਮੌਕਾਪ੍ਰਸਤ ਹੈ ਤੇ ਪਾਣੀਆਂ ਦੇ ਮੁੱਦੇ ‘ਤੇ ਪਹਿਲਾਂ ਵੀ ਪੰਜਾਬ ਦੇ ਕਿਸਾਨਾਂ ਨੂੰ ਧੋਖਾ ਦੇ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਯਾਦਦਾਸ਼ਤ ਇੰਨੀ ਵੀ ਕਮਜ਼ੋਰ ਨਹੀਂ ਕਿ ਕੇਜਰੀਵਾਲ ਦੇ ਧੋਖੇ ਨੂੰ ਭੁੱਲ ਜਾਣ। ਲੋਕਾਂ ਨੂੰ ਯਾਦ ਹੈ ਕਿ ਕੇਜਰੀਵਾਲ ਨੇ ਪਹਿਲਾਂ ਪੰਜਾਬ ‘ਚ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਤੇ ਫਿਰ ਦਿੱਲੀ ਪਹੁੰਚਦਿਆਂ ਹੀ ਯੂ-ਟਰਨ ਲੈਂਦਿਆਂ ਪੰਜਾਬ ਦੇ ਹਿੱਤਾ ਨਾਲ ਖਿਲਵਾੜ ਕੀਤਾ।

print
Share Button
Print Friendly, PDF & Email