ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ss1

ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਮਲੋਟ, 14 ਦਸੰਬਰ (ਆਰਤੀ ਕਮਲ) : ਮਲੋਟ ਦੇ ਵਾਰਡ ਨੰ 26 ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ । ਇਸ ਮੌਕੇ ਨਗਰ ਕੌਂਸਲਰ ਰਜਿੰਦਰ ਘੱਗਾ ਦੀ ਅਗਵਾਈ ਵਿਚ ਵਰਕਰਾਂ ਨੇ ਇਕ ਰੈਲੀ ਕੱਢੀ ਤੇ ਸੱਭ ਦਾ ਮੂੰਹ ਮਿੱਠਾ ਕਰਵਾਇਆ । ਐਮਸੀ ਘੱਗਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ 14 ਦਸੰਬਰ 1920 ਨੂੰ ਹੋਈ ਸੀ । ਉਹਨਾਂ ਕਿਹਾ ਕਿ ਮਹਿਰੂਮ ਬੀਬੀ ਸੁਰਿੰਦਰ ਕੌਰ ਬਾਦਲ ਦੀ ਰਹਿਨੁਮਾਈ ਹੇਠ ਉਹਨਾਂ ਅਕਾਲੀ ਦਲ ਬਾਦਲ ਪਾਰਟੀ ਦੇ ਬਤੌਰ ਵਫਾਦਾਰ ਵਰਕਰ ਕੰਮ ਕੀਤਾ ਅਤੇ ਅੱਜ ਪਾਰਟੀ ਵੱਲੋਂ ਹਰ ਵਰਕਰ ਨੂੰ ਬਣਦਾ ਮਾਨ ਸਨਮਾਨ ਹਾਸਲ ਹੈ ਜਿਸ ਕਰਕੇ ਉਹ ਵੀ ਨਗਰ ਕੌਂਸਲਰ ਬਣ ਸਕੇ ਹਨ । ਉਹਨਾਂ ਸਮੂਹ ਪਾਰਟੀ ਵਰਕਰਾਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦਾ ਵਿਕਾਸ ਅਕਾਲੀ ਦਲ ਬਾਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੀ ਕਰ ਸਕਦੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮਿਸ਼ਨ 2017 ਵਿਚ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਤੀਜੀ ਵਾਰ ਸਰਕਾਰ ਬਣਾਏਗੀ ।

print
Share Button
Print Friendly, PDF & Email

Leave a Reply

Your email address will not be published. Required fields are marked *