ਦਿੱਲੀ ਪੁਲਿਸ ਨੇ ਮਿੰਟੂ ਨੂੰ ਪੰਜਾਬ ਪੁਲਿਸ ਹਵਾਲੇ ਕੀਤਾ

ss1

ਦਿੱਲੀ ਪੁਲਿਸ ਨੇ ਮਿੰਟੂ ਨੂੰ ਪੰਜਾਬ ਪੁਲਿਸ ਹਵਾਲੇ ਕੀਤਾ

ਨਾਭਾ, 15 ਦਸੰਬਰ ((ਪ.ਪ.):  ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਦਿੱਲੀ ਪੁਲਿਸ ਨੇ ਨਾਭਾ ਜੇਲ੍ਹ ਬਰੇਕ ਕਾਂਡ ਤੋਂ ਬਾਅਦ ਫੜਿਆ ਸੀ। ਜੋ ਕਿ 27 ਨਵੰਬਰ ਨੂੰ ਨਾਭਾ ਜੇਲ੍ਹ ਤੋਂ ਫਰਾਰ ਹੋਏ ਸਨ। ਅੱਜ ਸਵੇਰੇ ਦਿੱਲੀ ਪੁਲਿਸ ਨੇ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ। ਡੀ.ਐਸ.ਪੀ. ਨਾਭਾ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਉਸ ਨੂੰ ਨਾਭਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ 14 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ ਪ੍ਰੰਤੂ ਮਾਨਯੋਗ ਜੱਜ ਨੇ 20 ਦਸੰਬਰ ਤੱਕ ਮਿੰਟੂ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਮਾਮਲੇ ‘ਚ ਲੋੜ ਪੈਣ ‘ਤੇ ਉਹ ਹਰਮਿੰਦਰ ਸਿੰਘ ਮਿੰਟੂ ਨੂੰ ਜਾਂਚ ਪੜਤਾਲ ਲਈ ਦਿੱਲੀ ਲੈ ਕੇ ਜਾ ਸਕਦੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *