ਸਾਹਿਬਜਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 19 ਤੋਂ 21 ਦਸੰਬਰ ਤੱਕ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ

ss1

ਸਾਹਿਬਜਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 19 ਤੋਂ 21 ਦਸੰਬਰ ਤੱਕ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ
ਤਿੰਨ ਰੋਜਾ ਸਮਾਗਮਾਂ ਦੌਰਾਨ ਨਾਮ ਸਿਮਰਨ ਅਭਿਆਸ ਅਤੇ ਕੀਰਤਨ ਦਰਬਾਰ ਹੋਵੇਗਾ ਆਯੋਜਿਤ-ਜਥੇਦਾਰ ਭਾਈ ਗੁਰਮੁਖ ਸਿੰਘ

ਤਲਵੰਡੀ ਸਾਬੋ, 15 ਦਸੰਬਰ (ਗੁਰਜੰਟ ਸਿੰਘ ਨਥੇਹਾ)- ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਮਾਤਾ ਗੁਜਰ ਕੌਰ ਜੀ ਅਤੇ ਉਨ੍ਹਾਂ ਦੇ ਚਾਰੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 19 ਤੋਂ 21 ਦਸੰਬਰ ਤੱਕ ਵਿਸ਼ਾਲ ਗੁਰਮਤਿ ਸਮਾਗਮਾਂ ਦਾ ਆਯੋਜਨ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਗੁਰਮੁਖ ਸਿੰਘ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ।

         ਉਕਤ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਗੁਰਮੁਖ ਸਿੰਘ ਨੇ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਦੇ ਮਾਤਾ ਜੀ ਮਾਤਾ ਗੁਜਰ ਕੌਰ ਅਤੇ ਉਨ੍ਹਾਂ ਦੇ ਚਾਰਾਂ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੇ ਮਨਾਉਣ ਦਾ ਉੇਕਤ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ‘ਗੁਰਬਾਣੀ ਨਾਮ ਰਸੀਲੜੇ ਗੁਰਮਤਿ ਸਮਾਗਮ’ ਦਾ ਆਯੋਜਨ 19 ਤੋਂ 21 ਦਸੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਮਾਤਾ ਸੁੰਦਰ ਕੌਰ ਜੀ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 19 ਤੇ 20 ਦਸੰਬਰ ਨੂੰ ਸਵੇਰ ਦੇ ਦੀਵਾਨ ਸਵੇਰੇ 8 ਵਜੇ ਤੋਂ 11 ਵਜੇ ਤੱਕ ਅਤੇ ਸ਼ਾਮ ਦੇ ਦੀਵਾਨ 4 ਵਜੇ ਤੋਂ ਸ਼ਾਮ 7 ਵਜੇ ਤੱਕ ਸਜਾਏ ਜਾਣਗੇ ਜਿਸ ਵਿੱਚ ਨਾਮ ਸਿਮਰਨ ਅਭਿਆਸ ਵੀ ਹੋਵੇਗਾ ਜਦੋਂ ਕਿ 21 ਦਸੰਬਰ ਨੂੰ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਇਲਾਹੀ ਕਥਾ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ।

         ਭਾਈ ਗੁਰਮੁਖ ਸਿੰਘ ਨੇ ਦੱਸਿਆ ਕਿ ਕੀਰਤਨ ਦਰਬਾਰ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮੁੱਚੇ ਸਮਾਗਮ ਦੇ ਪ੍ਰਬੰਧਾਂ ਲਈ 16 ਦਸੰਬਰ ਨੂੰ ਇੱਕ ਮੀਟਿੰਗ ਕੀਤੀ ਜਾ ਰਹੀ ਹੈ ਜਿਸ ਵਿੱਚ ਇਲਾਕੇ ਦੀਆਂ ਮੋਹਤਬਰ ਸਖਸ਼ੀਅਤਾਂ ਨੂੰ ਸ਼ਾਮਿਲ ਹੋਣ ਲਈ ਸੱਦਾ ਭੇਜਿਆ ਗਿਆ ਹੈ। ਜਥੇਦਾਰ ਸਾਹਿਬ ਨੇ ਸਮੁੱਚੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਾਮ ਸਿਮਰਨ ਸਮਾਗਮਾਂ ਵਿੱਚ ਆਪਣੇ ਬੱਚਿਆਂ ਸਮੇਤ ਕੇਸੀ ਇਸ਼ਨਾਨ ਕਰਕੇ ਸ਼ਿਰਕਤ ਕਰਨ ਤਾਂ ਕਿ ਬੱਚਿਆਂ ਨੂੰ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜਾਦਿਆਂ ਦੀ ਸ਼ਹੀਦੀ ਅਤੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਭਾਈ ਅਮਰੀਕ ਸਿੰਘ ਕੋਟਸ਼ਮੀਰ ਤੇ ਗੁਰਤੇਜ ਸਿੰਘ ਢੱਡੇ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ ਵੀ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *