ਜੇ.ਐਨ.ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਗਿਆ ਨੌਵਾਂ ਸਲਾਨਾ ਦਿਵਸ

ss1

ਜੇ.ਐਨ.ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਗਿਆ ਨੌਵਾਂ ਸਲਾਨਾ ਦਿਵਸ

ਗੁਰੂਹਰਸਹਾਏ 19 ਦਸੰਬਰ (ਗੁਰਮੀਤ ਕਚੂਰਾ) : ਫਰੀਦਕੋਟ-ਫਾਜਿਲਕਾ ਰੋਡ ਤੇ ਪੈਂਦੇ ਪਿੰਡ ਸੈਦੇ ਕੇ ਮੋਹਨ ਕੇ ਸੀ.ਬੀ.ਐਸ. ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲ ਜੇ.ਐਨ. ਇੰਟਰਨੈਸ਼ਨਲ ਸਕੂਲ ਵਿੱਚ ਨੌਵਾਂ ਸਲਾਨਾ ਦਿਵਸ ਮਨਾਇਆ ਗਿਆ। ਜਿਸ ਵਿੱਚ ਜ਼ਿਲਾਾ ਸਿੱਖਿਆ ਅਫਸਰ ਜਗਸੀਰ ਸਿੰਘ ਨੇ ਮੁੱਖ ਮਹਿਮਾਨ ਵਜੋ ਪਹੁੰਚ ਕੇ ਸ਼ਿਰਕਤ ਕੀਤੀ। ਇਸ ਮੌਕੇ ਤੇ ਜੇ.ਐਨ.ਐਜੁਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਜਨਕ ਰਾਜ ਮੁੰਜਾਲ ਨੇ ਬੱਚਿਆ ਅਤੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਕੂਲ ਵਿੱਚ ਆਉਣ ਤੇ ਜੀ.ਆਇਆ ਨੂੰ ਕਿਹਾ। ਪ੍ਰੋਗਰਾਮ ਵਿੱਚ ਕਈ ਤਰਾਂ ਦੀਆਂ ਆਇਟਮਾਂ ਅਤੇ ਪੰਜਾਬ ਦੇ ਸਭਿਆਚਾਰ ਨਾਲ ਸਬੰਧਿਤ ਗਤੀਵਿਧੀਆਂ ਨੂੰ ਪੇਸ਼ ਕੀਤਾ ਗਿਆ। ਪ੍ਰੋਗਰਾਮ ਦਾ ਆਗਾਜ ਮੁੱਖ ਮਹਿਮਾਨ ਵੱਲੋਂ ਸ਼ਮਾਂ ਰੋਸਨ ਕਰਕੇ ਕੀਤੀ ਗਈ। ਪ੍ਰੋਗਰਾਮ ਦੌਰਾਨ ਬੱਚਿਆਂ ਅਤੇ ਆਏ ਹੋਏ ਮੁੱਖ ਮਹਿਮਾਨਾਂ ਦੇ ਬੈਠਣ ਤੇ ਖਾਣ ਪੀਣ ਦਾ ਖਾਸ ਇੰਤਜਾਮ ਕੀਤਾ ਗਿਆ ਸੀ। ਇਸ ਮੌਕੇ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਤੋਂ ਇਲਾਵਾ ਸ਼੍ਰੀਮਤੀ ਏਕਤਾ ਮੁੰਜਾਲ, ਅਰਜੁਣ ਮੁੰਜਾਲ ਅਤੇ ਸਕੂਲ ਦਾ ਸਾਰਾ ਸਟਾਫ ਹਾਜ਼ਰ ਸੀ।

print
Share Button
Print Friendly, PDF & Email

Leave a Reply

Your email address will not be published. Required fields are marked *