ਅਣਪਛਾਤੇ ਦੀ ਵਾਹਨ ਦੀ ਲਪੇਟ ਵਿਚ ਆਉਣ ਨਾਲ ਪੁਲਿਸ ਮੁਲਾਜਮ ਦੀ ਮੌਤ

ss1

ਅਣਪਛਾਤੇ ਦੀ ਵਾਹਨ ਦੀ ਲਪੇਟ ਵਿਚ ਆਉਣ ਨਾਲ ਪੁਲਿਸ ਮੁਲਾਜਮ ਦੀ ਮੌਤ

ਭਿੱਖੀਵਿੰਡ 20 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਕਸਬਾ ਭਿੱਖੀਵਿੰਡ ਦੇ ਪੱਟੀ ਰੋਡ ਵਿਖੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਇੱਕ ਪੁਲਿਸ ਮੁਲਾਜਮ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸ਼ੇ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜਮ ਅੰਗਰੇਜ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਭਗਵਾਨਪੁਰਾ ਹਾਲ ਭਿੱਖੀਵਿੰਡ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਭਿੱਖੀਵਿੰਡ ਤੋਂ ਪੱਟੀ ਨੂੰ ਜਾ ਰਿਹਾ ਸੀ ਤਾਂ ਜਦੋਂ ਪੱਟੀ ਰੋਡ ਦੇ ਪਾਮ ਗਾਰਡਨ ਤੋਂ ਥੋੜਾ ਅੱਗੇ ਪਹੰੁਚਿਆ ਤਾਂ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਜਾਣ ਕਰਕੇ ਹਾਦਸ਼ੇ ਦਾ ਸ਼ਿਕਾਰ ਹੋ ਗਿਆ, ਜਿਸ ਨਾਲ ਅੰਗਰੇਜ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ। ਇਸ ਕੇਸ ਸੰਬੰਧੀ ਪੁਲਿਸ ਥਾਣਾ ਭਿੱਖੀਵਿੰਡ ਦੇ ਐਸ.ਐਚ.ੳ ਰਾਜਬੀਰ ਸਿੰਘ ਨੇ ਦੱਸਿਆ ਮ੍ਰਿਤਕ ਅੰਗਰੇਜ ਸਿੰਘ ਦੀ ਪਤਨੀ ਕੁਲਦੀਪ ਕੌਰ ਦੇ ਬਿਆਨਾਂ ‘ਤੇ ਮੁਕੱਦਮਾ 159 ਮਿਤੀ 20-12-2016 ਧਾਰਾ 304 ਏ ਦੇ ਅਧੀਨ ਕੇਸ ਦਰਜ ਕਰਕੇ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *