ਜੋੜ ਮੇਲ ਮੌਕੇ ਤੇਜ਼ਧਾਰ ਹਥਿਆਰ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ

ss1

ਜੋੜ ਮੇਲ ਮੌਕੇ ਤੇਜ਼ਧਾਰ ਹਥਿਆਰ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ

ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਪ.ਪ.): ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਸ਼ਹੀਦੀ ਜੋੜ ਮੇਲ ਫਤਹਿਗੜ੍ਹ ਸਾਹਿਬ ਦੇ ਏਰੀਏ ‘ਚ ਅਗਨ ਸ਼ਾਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ ਜਿਵੇਂ ਕਿ ਟਾਕੂਏ, ਬਰਛੇ ਤੇ ਤਿ੫ਸ਼ੂਲ ਲੈ ਕੇ ਚੱਲਣ ‘ਤੇ 25 ਤੋਂ 28 ਦਸੰਬਰ ਤਕ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ ‘ਤੇ ਰੀਤੀ ਰਿਵਾਜ਼ਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ ਅਤੇ ਅਸਲਾ ਲਾਇਸੈਂਸ ਨੂੰ ਨਵਿਆਉਣ ਲਈ ਦਫਤਰ ਆਉਣ ਵਾਲਿਆਂ ‘ਤੇ ਲਾਗੂ ਨਹੀਂ ਹੋਣਗੇ। ਭਾਰਤ/ਪੰਜਾਬ ਸਰਕਾਰ ਵੱਲੋਂ ਦਿੱਤੇ ਸੁਰੱਖਿਆ ਕਵਚ ਵਾਲਿਆਂ ‘ਤੇ ਵੀ ਲਾਗੂ ਨਹੀਂ ਹੋਵੇਗਾ।

print
Share Button
Print Friendly, PDF & Email

Leave a Reply

Your email address will not be published. Required fields are marked *