ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ss1

ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮੱਲੀ ਨੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਲਈ ਆਖਿਆ

ਭਿੱਖੀਵਿੰਡ 22 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵਿਖੇ ਦਸ਼ਮੇਸ਼ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜਰੀ ਵਿਚ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ ਗਏ। ਸਕੂਲ ਦੇ ਚੇਅਰਮੈਂਨ ਬੁੱਢਾ ਸਿੰਘ ਮੱਲੀ ਨੇ ਸਾਹਿਬਜਾਦਿਆ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਦਸ਼ਮੇਸ਼ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਵੱਲੋਂ ਸਿੱਖ ਕੌਮ ਲਈ ਲਾਮਿਸਾਲ ਕੁਰਬਾਨੀਆਂ ਕਰਕੇ ਸਿੱਖ ਕੌਮ ਦਾ ਨਾਮ ਦੁਨੀਆਂ ਦੇ ਕੋਨੇ-ਕੋਨੇ ‘ਤੇ ਰੁਸ਼ਨਾ ਦਿੱਤਾ ਹੈ ਅਤੇ ਇਹਨਾਂ ਦੀਆਂ ਕੁਰਬਾਨੀਆਂ ਨੂੰ ਲੋਕ ਰਹਿੰਦੀ ਦੁਨੀਆਂ ਤੱਕ ਯਾਦ ਕਰਦੇ ਰਹਿਣਗੇ। ਸਮਾਗਮ ਦੌਰਾਨ ਗਗਨਦੀਪ ਕੌਰ, ਵੀਰਪਾਲ ਕੌਰ, ਮਨਦੀਪ ਕੌਰ, ਰਮਨਪ੍ਰੀਤ ਕੌਰ, ਜਸਬੀਰ ਕੌਰ, ਸ਼ਰਨਜੀਤ ਕੌਰ, ਅਕਾਸ਼ਦੀਪ ਕੌਰ, ਸ਼ਰਨਜੀਤ ਕੌਰ, ਗੁਰਜਸ਼ਨਦੀਪ ਸਿੰਘ, ਸਿਮਰਨਜੀਤ ਕੌਰ, ਅਰਪਣਦੀਪ ਕੌਰ, ਭਵਨਪ੍ਰੀਤ ਕੌਰ, ਰਮਨਦੀਪ ਕੌਰ, ਸੁਖਦੀਪ ਕੌਰ, ਖੁਸ਼ਦੀਪ ਕੌਰ, ਸੁਮਨਪ੍ਰੀਤ ਕੌਰ, ਸ਼ਿਵਾਨੀ, ਰਮਨਦੀਪ ਕੌਰ, ਹਰਮਨਦੀਪ ਕੌਰ, ਕੁਲਮੀਤ ਕੌਰ, ਗੁਰਸੇਵਕ ਸਿੰਘ, ਨਵਨੀਤ ਕੌਰ, ਪ੍ਰਭਜੋਤ ਕੌਰ, ਹਰਮਨਪ੍ਰੀਤ ਕੌਰ, ਲਵਪ੍ਰੀਤ ਕੌਰ, ਸ਼ਰਨਜੀਤ ਕੌਰ, ਜੈਸਮੀਨ ਕੌਰ ਆਦਿ ਵਿਦਿਆਰਥੀਆਂ ਵੱਲੋਂ ਕੀਰਤਨ, ਕਵੀਸ਼ਰੀ, ਕਵਿਤਾ, ਲੈਕਚਰ, ਕਥਾ, ਵਾਰਤਾਲਾਪ ਆਦਿ ਪੇਸ਼ ਕੀਤੇ ਗਏ। ਇਸ ਮੌਕੇ ਬਾਬਾ ਹਰਭਜਨ ਸਿੰਘ, ਬਾਬਾ ਗੱਜਣ ਸਿੰਘ, ਆੜ੍ਹਤੀ ਸੁਰਿੰਦਰ ਸਿੰਘ ਉਦੋਕੇ, ਗਗਨਦੀਪ ਕੌਰ, ਕੁਲਵੰਤ ਸਿੰਘ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਨਵਦੀਪ ਕੌਰ, ਅਰਪਣਦੀਪ ਕੌਰ, ਮਨਪ੍ਰੀਤ ਕੌਰ, ਕੁਲਦੀਪ ਕੌਰ ਆਦਿ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *