’ਆਪ’ਉਮੀਦਵਾਰ ਰਣਜੀਤ ਚੀਮਾ ਨੇ ਕੀਤਾ ਘਰ ਘਰ ਜਾ ਕੇ ਚੋਣ ਪ੍ਰਚਾਰ

ss1

‘ਆਪ’ਉਮੀਦਵਾਰ ਰਣਜੀਤ ਚੀਮਾ ਨੇ ਕੀਤਾ ਘਰ ਘਰ ਜਾ ਕੇ ਚੋਣ ਪ੍ਰਚਾਰ

ਪੱਟੀ 22 ਦਸਬੰਰ (ਅਵਤਾਰ ਸਿੰਘ ਢਿੱਲੋਂ) ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਵੱਲੋਂ ਚੌਣ ਮੁਹਿੰਮ ਦੌਰਾਨ ਆਪਣੇ ਸਮਰਥਕਾਂ ਦੇ ਨਾਲ ਹਲਕੇ ਦੇ ਵੱਖ ਵੱਖ ਇਲਾਕਿਆਂ ਵਿਚ ਜਾ ਕੇ ਡੋਰ ਟੂ ਡੋਰ ਚੋਣ ਪ੍ਰਚਾਰ ਕਰਦੀਆ ਕਾਬਲ ਸਿੰਘ ਦੇ ਗ੍ਰਹਿ ਪਿੰਡ ਚੂਸਲੇਵਾੜ ਮੀਟਿੰਗ ਹੋਈ ।ਇਸ ਮੌਕੇ ਰਣਜੀਤ ਸਿੰਘ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਦੇ ਹੱਕ ਵਿਚ ਵੋਟਾਂ ਪਾਉਣ ਤਾਂ ਜੋ ਸੂਬੇ ਨੂੰ ਖੁਸ਼ਹਾਲ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦਰ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਤੇ ਨਸ਼ੇਖੋਰੀ ਨੂੰ ਜੜ ਤੋਂ ਖਤਮ ਕੀਤਾ ਜਾਵੇਗਾ।ਇਸ ਮੌਕੇ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋਂ ਨੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮਾਸਟਰ ਗੁਰਦਿਆਲ ਸਿੰਘ,ਕੁਲਦੀਪ ਸਿੰਘ,ਰਸਾਲ ਸਿੰਘ ਸੁਖਵੰਤ ਸਿੰਘ,ਗੁਰਜੰਟ ਸਿੰਘ,ਗੁਰਮੀਤ ਸਿੰਘ, ਪੂਰਨ ਸਿੰਘ,ਤਰਸੇਮ ਸਿੰਘ,ਲੱਖਾ ਸਿੰਘ,ਵਿਰਸਾ ਸਿੰਘ,ਸਾਬ ਸਿੰਘ,ਬਲਵਿੰਦਰ ਸਿੰਘ,ਬਿੱਕਰ ਸਿੰਘ,ਗੁਰਨਾਮ ਸਿੰਘ,ਸਤਨਾਮ ਸਿੰਘ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *