ਆਮ ਆਦਮੀ ਪਾਰਟੀ ਦੇ ਚੋਣ ਦਫਤਰ ਦਾ ਸੁਖਪਾਲ ਖਹਿਰਾ ਨੇ ਕੀਤਾ ਉਦਘਾਟਨ

ss1

ਆਮ ਆਦਮੀ ਪਾਰਟੀ ਦੇ ਚੋਣ ਦਫਤਰ ਦਾ ਸੁਖਪਾਲ ਖਹਿਰਾ ਨੇ ਕੀਤਾ ਉਦਘਾਟਨ

ਧੂਰੀ, 23 ਦਸੰਬਰ (ਰਾਜੇਸ਼ਵਰ ਪਿੰਟੂ/ਬਿੰਨੀ ਗਰਗ) ਆਮ ਆਦਮੀ ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਧੂਰੀ ਹਲਕੇ ਤੋਂ ਪਾਰਟੀ ਉਮੀਦਵਾਰ ਜਸਵੀਰ ਸਿੰਘ ਜੱਸੀ ਸੇਖੋਂ ਦੇ ਹੱਕ ਵਿੱਚ ਪੁਰਾਣੀ ਅਨਾਜ ਮੰਡੀ ਵਿਖੇ ਚੋਣ ਦਫਤਰ ਦਾ ਉਦਘਾਟਨ ਕਰਨ ਉਪਰੰਤ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਗਠਜੋੜ ਦੇ ਨੌ ਸਾਲਾਂ ਦੇ ਰਾਜ ਦੌਰਾਨ ਜਿੱਥੇ ਸੂਬੇ ਅੰਦਰ ਲਾਅ ਐਂਡ ਆਰਡਰ ਦੀ ਸਥਿੱਤੀ ਬੁਰੀ ਤਰਾਂ ਤਹਿਸ ਨਹਿਸ ਹੋ ਚੁੱਕੀ ਹੈ ਉਥੇ ਬਾਦਲਾਂ ਦੇ ਗੁੰਡੇ ਸ਼ਰੇਆਮ ਵਿਆਹਾਂ ਅੰਦਰ ਗੋਲੀਆਂ ਚਲਾਕੇ ਲੋਕਾਂ ਦੀਆਂ ਧੀਆਂ ਭੈਣਾਂ ਦੀਆਂ ਜਾਨਾਂ ਵੀ ਲੈ ਰਹੇ ਹਨ। ਉਨਾਂ ਕਿਹਾ ਕਿ ਦੇਸ਼ ਭਰ ਦੇ ਸੂਬਿਆਂ ਵਿੱਚੋਂ ਮੋਹਰੀ ਅਖਵਾਉਣ ਵਾਲਾ ਪੰਜਾਬ ਅੱਜ ਅਕਾਲੀ ਭਾਜਪਾ ਗਠਜੋੜ ਅਤੇ ਕਾਂਗਰਸ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਣ ਹੋਰਨਾਂ ਸੂਬਿਆਂ ਦੇ ਮੁਕਾਬਲੇ ਪਛੜਕੇ ਰਹਿ ਗਿਆ ਹੈ। ਉਨਾਂ ਕਿਹਾ ਕਿ ਬਾਦਲ ਦੀ ਸਰਕਾਰ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਖਸੁੱਟ ਅਤੇ ਕੀਤੇ ਗਏ ਭ੍ਰਿਸ਼ਟਾਚਾਰ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂੰ ਹਨ ਅਤੇ ਪਿਛਲੇ ਦਸ ਸਾਲ ਦੇ ਕਾਰਜਕਾਲ ਦੌਰਾਨ ਅਕਾਲੀ ਭਾਜਪਾ ਗਠਜੋੜ ਨੇ ਸੂਬੇ ਦੇ ਕਿਸਾਨ ਨੂੰ ਰਿਆਇਤਾਂ ਤਾਂ ਕੀ ਦੇਣੀਆਂ ਸਨ ਸਗੋਂ ਕਿਸਾਨ ਦੁੱਖੀ ਹੋਕੇ ਨਿੱਤ ਖੁਦਕੁਸ਼ੀਆਂ ਦੇ ਰਾਹ ਪੈ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਵੱਡੇ ਸਮਰਥਨ ਤੋਂ ਸੱਤਾਧੀਰ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਨਾਲ ਹੀ ਕਾਂਗਰਸ ਪਾਰਟੀ ਵੀ ਪੂਰੀ ਤਰਾਂ ਬੁਖਲਾ ਗਈ ਹੈ ਅਤੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਵੱਡਾ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾਵੇਗੀ।

           ਇਸ ਮੌਕੇ ‘ਤੇ ਹਲਕਾ ਤੋ ਪਾਰਟੀ ਉਮੀਦਵਾਰ ਜਸਵੀਰ ਸਿੰਘ ਜੱਸੀ, ਸੀਨੀਅਰ ਆਗੂ ਦਲਵੀਰ ਸਿੰਘ ਢਿੱਲੋਂ, ਦਿੜਬਾ ਤੋਂ ਆਪ ਦੇ ਉਮੀਦਵਾਰ ਐਡਵੋਕੇਟ ਹਰਪਾਲ ਚੀਮਾ, ਅਬਜਿੰਦਰ ਸੰਘਾ, ਡਾ. ਅਨਵਰ ਭਸੌੜ, ਰਾਜਵੰਤ ਸਿੰਘ ਘੁੱਲੀ, ਹਰਪ੍ਰੀਤ ਸਿੰਘ ਮੀਮਸਾ, ਪੁੰਨੂੰ ਕਾਤਰੋਂ, ਅਨਿਲ ਮਿੱਤਲ, ਰਮੇਸ਼ ਸ਼ਰਮਾ, ਜਸਪਾਲ ਸਿੰਘ, ਮਿਲਖ ਰਾਜ, ਰੁਬਲ ਬਾਜਵਾ, ਘੁਮੰਡ ਸਿੰਘ ਸੋਹੀ ਵੀ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *