ਸਾਡੀ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ, ਸਗੋ ਖਰਾਬ ਸਿਸਟਮ ਨਾਲ – ਪ੍ਰੋਫੈਸਰ ਸਾਧੂ ਸਿੰਘ

ss1

ਸਾਡੀ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ, ਸਗੋ ਖਰਾਬ ਸਿਸਟਮ ਨਾਲ – ਪ੍ਰੋਫੈਸਰ ਸਾਧੂ ਸਿੰਘ

ਸ੍ਰੀ ਮੁਕਤਸਰ ਸਾਹਿਬ 23 ਦਸੰਬਰ (ਪ.ਪ.): 28 ਦਸੰਬਰ ਨੂੰ ਲੰਬੀ ਵਿਖੇ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਆਰੰਭ ਦਿੱਤੀਆ ਹਨ | ਵਰਕਰਾਂ ਨੂੰ ਲਾਮਬੰਦ ਕਰਨ ਲਈ ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸਾਧੂ ਸਿੰਘ ਨੇ ਅੱਜ ਸਥਾਨਕ ਗਰੀਨ ਵੈਲੀ ਵਿਚ ਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ ਅਤੇ ਵਰਕਰਾਂ ਨੂੰ ਜਿੱਥੇ 28 ਦਸੰਬਰ ਨੂੰ ਲੰਬੀ ਰੈਲੀ ਵਿਚ ਪੁੱਜਣ ਦੀ ਅਪੀਲ ਕੀਤੀ ਉੱਥੇ ਹੀ ਗਿੱਦੜਬਾਹਾ ਤੋਂ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਜਗਦੀਪ ਸੰਧੂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪ੍ਰੋਫੈਸਰ ਸਾਧੂ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ ਹੈ, ਸਗੋਂ ਉਨ੍ਹਾਂ ਦੀ ਲੜਾਈ ਉਸ ਸਿਸਟਮ ਨਾਲ ਹੈ, ਜੋ ਪੂਰੀ ਤਰਾਂ ਬਰਬਾਦ ਹੋ ਚੁੱਕਾ ਹੈ, ਬੇਰੁਜਗਾਰੀ, ਭ੍ਰਿਸ਼ਟਾਚਾਰ, ਨਸ਼ਾ ਪੰਜਾਬ ਨੂੰ ਖੋਖਲਾ ਕਰ ਰਿਹਾ ਹੈ, ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਖਾ ਰਿਹਾ ਹੈ ਅਤੇ ਕਿਸਾਨਾਂ ਨੂੰ ਕਰਜ਼ਾ ਨਿਗਲ ਰਿਹਾ ਹੈ ਅਤੇ ਸਰਕਾਰਾਂ ਅੱਖਾਂ ਮੀਟੀ ਬੈਠੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਪੰਜਾਬ ਦੀ ਸੱਤਾ ਤੇ ਕਾਬਜ਼ ਲੋਕਾਂ ਨਾਲ ਹੈ, ਜੋ ਪੰਜਾਬ ਨੂੰ ਖਾ ਕੇ ਆਪਣਾ ਘਰ ਭਰ ਰਹੇ ਹਨ, ਪੰਜਾਬ ਦੇ ਵਪਾਰਾਂ ਰੇਤਾ, ਬੱਜਰੀ, ਟਰਾਂਸਪੋਰਟ ਅਤੇ ਕੇਬਲ ਤੇ ਬਾਦਲ ਪਰਿਵਾਰ ਦਾ ਕਬਜ਼ਾ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਗਿੱਦੜਬਾਹਾ ਦਾ ਹਰ ਵਰਕਰ ਪਾਰਟੀ ਉਮੀਦਵਾਰ ਦੇ ਨਾਲ ਹੈ ਅਤੇ ਉਹ ਜਗਦੀਪ ਸੰਧੂ ਦੀ ਜਿੱਤ ਲਈ ਮਿਹਨਤ ਕਰ ਰਹੇ ਹਨ। ਚਰਚਾ ਅਨੁਸਾਰ ਪਿਛਲੇ ਸਮੇਂ ਤੋਂ ਪਾਰਟੀ ਨਾਲ ਨਰਾਜ਼ ਚੱਲ ਰਹੇ ਗਿੱਦੜਬਾਹਾ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਰਹੇ ਸੁਖਜਿੰਦਰ ਕਾਉਣੀ ਨੇ ਨਰਾਜ਼ ਚੱਲਣ ਦੀਆਂ ਚਰਚਾਵਾਂ ਨੂੰ ਦਰਕਿਨਾਰ ਕਰਦਿਆਂ ਕਿਹਾ ਕੇ ਪਾਰਟੀ ਉਮੀਦਵਾਰ ਦੇ ਸਮੱਰਥਨ ਵਿਚ ਦਿਨ ਰਾਤ ਮਿਹਨਤ ਕਰਨਗੇ ਅਤੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣਗੇ। ਇਸ ਮੀਟਿੰਗ ਨੂੰ ਗੁਰਦਿੱਤ ਸਿੰਘ ਸੇਖੋਂ ਉਮੀਦਵਾਰ ਫਰੀਦਕੋਟ ਅਤੇ ਜਗਦੀਪ ਸੰਧੂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਪਾਰਟੀ ਵਾਲੰਟੀਅਰ ਹਾਜ਼ਰ ਸਨ।

print
Share Button
Print Friendly, PDF & Email