ਸਿੱਖ ਇਤਿਹਾਸ ਵਿੱਚ ਪੋਹ ਮਹੀਨੇ ਦੀ ਮਹੱਤਤਾ ਬਾਰੇ ਭਾਸ਼ਣ

ss1

ਸਿੱਖ ਇਤਿਹਾਸ ਵਿੱਚ ਪੋਹ ਮਹੀਨੇ ਦੀ ਮਹੱਤਤਾ ਬਾਰੇ ਭਾਸ਼ਣ

ਭਗਤਾ ਭਾਈ ਕਾ 24ਦਸੰਬਰ (ਸਵਰਨ ਸਿੰਘ ਭਗਤਾ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ(ਮੋਗਾ)ਵਿਖੇ ਸਿੱਖ ਇਤਿਹਾਸ ਵਿੱਚ ਪੋਹ ਮਹੀਨੇ ਦੀ ਮਹੱਤਤਾ ਬਾਰੇ ਧਾਰਮਿਕ ਭਾਸ਼ਣ ਕਰਵਾਇਆ ਗਿਆ। ਭਾਸ਼ਣ ਦੀ ਸ਼ੁਰੂਆਤ ਵਿੱਚ ਭਾਈ ਸੋਹਨ ਸਿੰਘ ਰੌਂਤਾ ਵੱਲੋਂ ਬੱਚਿਆਂ ਨੂੰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਸਿੱਖ ਧਰਮ ਲਈ ਦਿੱਤੀ ਗਈ ਸ਼ਹਾਦਤ ਤੋਂ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਪੋਹ ਦੇ ਮਹੀਨੇ ਇਸ ਅਨੋਖੀ ਸ਼ਹਾਦਤ ਨੂੰ ਯਾਦ ਕਰਦਿਆਂ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਇਸ ਤੋਂ ਬਾਅਦ ਪ੍ਰਚਾਰਕ ਭਾਈ ਕੁਲਵੰਤ ਸਿੰਘ ਨੇ ਬੱਚਿਆਂ ਨੂੰ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਮਾਤਾ ਗੁਜਰੀ ਜੀ ਦੀ ਕੁਰਬਾਨੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਆਪਣੇ ਸਿੱਖ ਧਰਮ ਤੇ ਅਟੱਲ ਵਿਸ਼ਵਾਸ਼ ਤੋਂ ਵਿਸਥਾਰ ਸਹਿਤ ਜਾਣੂ ਕਰਵਾਇਆ ਅਤੇ ਨਾਲ ਹੀ ਬੱਚਿਆਂ ਨੂੰ ਰੋਜਾਨਾ “ਜਪੁਜੀ ਸਾਹਿਬ” ਦਾ ਪਾਠ ਕਰਨ ਦਾ ਪ੍ਰਣ ਕਰਵਾਇਆ ਗਿਆ।ਲੈਕਚਰ ਦੇ ਅਖੀਰ ਵਿੱਚ ਸਕੂਲ ਦੇ ਪ੍ਰਿੰਸੀਪਲ ਮੈਡਮ ਗੁਰਜੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

print
Share Button
Print Friendly, PDF & Email

Leave a Reply

Your email address will not be published. Required fields are marked *