ਵਿਸ਼ਵ ਅੰਦਰ ਸਿੱਖਾਂ ਦੇ ਕੁਰਬਾਨੀ ਭਰੇ ਇਤਿਹਾਸ ਦੀ ਵਿਲੱਖਣ ਮਿਸਾਲ -: ਪ੍ਰੋ. ਕਿਰਪਾਲ ਸਿੰਘ ਬਡੂੰਗਰ

ss1

ਵਿਸ਼ਵ ਅੰਦਰ ਸਿੱਖਾਂ ਦੇ ਕੁਰਬਾਨੀ ਭਰੇ ਇਤਿਹਾਸ ਦੀ ਵਿਲੱਖਣ ਮਿਸਾਲ -: ਪ੍ਰੋ. ਕਿਰਪਾਲ ਸਿੰਘ ਬਡੂੰਗਰ

 ਪਟਿਆਲਾ, 24 ਦਸੰਬਰ (ਪ.ਪ.): ਵਿਸ਼ਵ ਅੰਦਰ ਸਿੱਖਾਂ ਦੇ ਕੁਰਬਾਨੀ ਭਰੇ ਇਤਿਹਾਸ ਦੀ ਵਿਲੱਖਣ ਮਿਸਾਲ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਧਬਲਾਨ ਵਿਖੇ ਕੀਤਾ। ਉਹ ਇਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ, ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਯਾਦ ਵਿਚ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਅਤੇ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦਿਆਂ ਸਿੱਖ ਸਿਧਾਤਾਂ ‘ਤੇ ਚੱਲਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਸ਼ਹੀਦੀ ਜੋੜ ਮੇਲ ‘ਤੇ ਲੰਗਰ ਲਗਾਉਣ ਵਾਲੀ ਸੰਗਤ ਨੂੰ ਸਾਦਗੀ ਨਾਲ ਲੰਗਰ ਲਗਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਚਮਕੌਰ ਸਾਹਿਬ ਦੀ ਧਰਤੀ ‘ਤੇ ਹੋਈਆਂ ਕੁਰਬਾਨੀਆਂ ਨੂੰ ਯਾਦ ਰੱਖਦੇ ਹੋਏ ਸਮੁੱਚੀ ਨੌਜਵਾਨ ਪੀੜੀ ਨੂੰ ਪ੍ਰੇਰਨਾ ਲੈ ਕੇ ਗੁਰਮਰਿਆਦਾ ਨਾਲ ਜੁੜਨਾ ਚਾਹੀਦਾ ਹੈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪਿੰਡ ਧਬਲਾਨ ਵਿਖੇ ਇਕ ਲਾਇਬ੍ਰੇਰੀ ਖੋਲਣ ਦਾ ਐਲਾਨ ਕੀਤਾ ਗਿਆ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸ਼ਬਦ ਕੀਰਤਨ ਬਾਬਾ ਬਲਜੀਤ ਸਿੰਘ ਖੇੜ੍ਹੀ ਗੌੜੀਆਂ, ਬਾਬਾ ਮਹਿੰਦਰ ਸਿੰਘ ਖੇੜੀ ਗੌੜੀਆਂ ਅਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬੋਹੜ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਗ੍ਰੰਥੀ ਨੇ ਕੀਤੀ। ਧਾਰਮਿਕ ਸਮਾਗਮ ਮੌਕੇ ਡਾ. ਪਰਮਜੀਤ ਸਿੰਘ ਸਰੋਆ, ਅਤਿੰਦਰਜੀਤ ਸਿੰਘ, ਪ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਹਰਜੀਤ ਸਿੰਘ, ਦਿਲਪ੍ਰੀਤ ਸਿੰਘ, ਮਨਿੰਦਰ ਸਿੰਘ ਤੋਂ ਇਲਾਵਾ ਸਿੱਖ ਸੰਗਤਾਂ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *