ਅਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਦਾ ਵਿਰੋਧ ਸ਼ੁਰੂ

ss1

 ਅਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਦਾ ਵਿਰੋਧ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 25 ਦਸੰਬਰ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਦੀ ਕਾਨੂੰਨੀ ਸੈਲ ਦੀ ਸੂਬਾ ਮੈਂਬਰ ਐਡਵੋਕੇਟ ਕਿਰਨਜੀਤ ਕੋਰ ਰਾਣਾ ਨੇ ਸਥਾਨਕ ਹੋਟਲ ਹੋਲੀ ਸਿਟੀ ਵਿਖੇ ਪ੍ਰੈਸ ਕਾਨਫੰਰਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਅਨੰਦਪੁਰ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਡਾ. ਸੰਜੀਵ ਗੌਤਮ ਤੇ ਰਾਜਸੀ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਡਾ. ਗੌਤਮ ਪਹਿਲਾ ਇੱਕ ਖੱਬੇ ਪੱਖੀ, ਫਿਰ ਆਰ.ਐਸ.ਐਸ., ਭਾਜਪਾ ਤੇ ਫਿਰ ਕਾਂਗਰਸ ਵਿਚ ਰਹਿ ਚੁੱਕੇ ਹਨ ਅਤੇ ਹੁਣ ਮੌਕਾ ਪ੍ਰਸਤੀ ਰਾਹੀਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਜੋ ਕਿ ਟਿਕਟ ਖਰੀਦ ਕੇ ਚੋਣ ਲੜ ਰਹੇ ਹਨ ਅਜਿਹੇ ਲੋਕ ਹਲਕੇ ਦਾ ਭਲਾ ਨਹੀਂ ਕਰ ਸਕਦੇ। ਉਹਨਾ ਦੋਸ਼ ਲਗਾਇਆ ਕਿ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਸੋਚ ਪੰਜਾਬ ਵਿਰੋਧੀ ਹੈ। ਇਸ ਲਈ ਅਜਿਹੇ ਉਮੀਦਵਾਰ ਦੀ ਵਿਰੋਧਤਾ ਕਰਦੇ ਹਾਂ। ਇਸ ਸਬੰਧੀ ਡਾ. ਸੰਜੀਵ ਗੌਤਮ ਨੇ ਕਿਹਾ ਕਿ ਰਾਜਨੀਤੀ ਵਿਚ ਹਰੇਕ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ ਪਰੰਤੂ ਇਹ ਸਾਰੇ ਦੋਸ਼ ਝੂਠੇ ਅਤੇ ਨਿਰਾਅਧਾਰ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *