ਭਾਰਤੀ ਕਿਸਾਨ ਯੂਨੀਅਨ ਨੇ ਪੰਜਾਬ ਕਾਂਗਰਸ ਨੂੰ ਦਿੱਤਾ ਸਮਰਥਨ

ss1

ਭਾਰਤੀ ਕਿਸਾਨ ਯੂਨੀਅਨ ਨੇ ਪੰਜਾਬ ਕਾਂਗਰਸ ਨੂੰ ਦਿੱਤਾ ਸਮਰਥਨ

ਚੰਡੀਗੜ੍ਹ, 26 ਦਸੰਬਰ (ਪ੍ਰਿੰਸ): ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਦੁਖੀ ਭਾਰਤੀ ਕਿਸਾਨ ਯੂਨੀਅਨ ਨੇ ਸੋਮਵਾਰ ਨੂੰ ਇਥੇ ਕੈਪਟਨ ਅਮਰਿੰਦਰ ਸਿੰਘ ਨਾਲ ਇਕ ਮੀਟਿੰਗ ‘ਚ ਪੰਜਾਬ ਕਾਂਗਰਸ ਨੂੰ ਸਮਰਥਨ ਦੇ ਦਿੱਤਾ, ਜਿਨ੍ਹਾਂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਭਰੋਸਾ ਦਿੱਤਾ ਕਿ ਪਾਰਟੀ ਦੇ ਸੂਬੇ ਦੀ ਸੱਤਾ ‘ਚ ਆਉਣ ਤੋਂ ਬਾਅਦ ਕਿਸਾਨਾਂ ਦੇ ਸਾਰੇ ਮੁੱਦੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣਗੇ।
ਇਸ ਮੀਟਿੰਗ ‘ਚ ਬੀ. ਕੇ. ਯੂ. ਦੇ ਕੌਮੀ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਭੁਪਿੰਦਰ ਸਿੰਘ ਮਾਨ ਤੇ ਸੂਬਾ ਪ੍ਰਧਾਨ ਬਲਦੇਵ ਸਿੰਘ ਮਿਆਂਪੁਰ ਸਮੇਤ ਕਈ ਬੀ. ਕੇ. ਯੂ. ਮੈਂਬਰ ਸ਼ਾਮਲ ਰਹੇ। ਮੀਟਿੰਗ ‘ਚ ਪਾਰਟੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਤੇ ਗੁਰਪ੍ਰਤਾਪ ਮਾਨ ਵੀ ਮੌਜੂਦ ਰਹੇ।

print
Share Button
Print Friendly, PDF & Email