ਕੇਜਰੀਵਾਲ ਨੇ ਮੰਗੀ ਬੰਤ ਸਿੰਘ ਤੋਂ ਮੁਆਫ਼ੀ

ss1

ਕੇਜਰੀਵਾਲ ਨੇ ਮੰਗੀ ਬੰਤ ਸਿੰਘ ਤੋਂ ਮੁਆਫ਼ੀ

 ਚੰਡੀਗੜ੍ਹ, 27 ਦਸੰਬਰ (ਪ.ਪ.): ਬੇਟੀ ਨਾਲ ਬਲਾਤਕਾਰ ਖਿਲਾਫ ਇਨਸਾਫ਼ ਦੀ ਲੜਾਈ ਲੜ ਰਹੇ ਬੰਤ ਸਿੰਘ ਦੇ ਹੱਥ-ਪੈਰ ਕੱਟਣ ਵਾਲੇ ਦੋਵੇਂ ਬਦਮਾਸ਼ਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦੇ ਵਿਵਾਦ ਵਿੱਚ ਉਲਝੀ ਆਮ ਆਦਮੀ ਪਾਰਟੀ ਹੁਣ ਆਪਣੀ ਭੁੱਲ ਬਖ਼ਸ਼ਾਉਣ ਦੀ ਕਵਾਇਦ ਵਿੱਚ ਲੱਗੀ ਹੋਈ ਹੈ।
ਤਿੰਨ ਦਿਨ ਦੇ ਪੰਜਾਬ ਦੌਰੇ ਉੱਤੇ ਆਏ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਭ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਬੰਤ ਸਿੰਘ ਨਾਲ ਮੁਲਾਕਾਤ ਕੀਤੀ ਤੇ ਪਾਰਟੀ ਦੀ ਭੁੱਲ ਉੱਤੇ ਮੁਆਫ਼ੀ ਮੰਗੀ। ਕੇਜਰੀਵਾਲ ਨਾਲ ਮੁਲਾਕਾਤ ਲਈ ਬੰਤ ਸਿੰਘ ਝੱਬਰ ਖਾਸ ਤੌਰ ਉੱਤੇ ਆਪਣੇ ਪਿੰਡ ਤੋਂ ਚੰਡੀਗੜ੍ਹ ਪਹੁੰਚਿਆ ਤੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਕੇਜਰੀਵਾਲ  ਬੰਤ ਸਿੰਘ ਵਿਚਾਲੇ ਕਾਫ਼ੀ ਸਮੇਂ ਤੱਕ ਗੱਲਬਾਤ ਹੁੰਦੀ ਰਹੀ। ਗੱਲਬਾਤ ਦੌਰਾਨ ਪਾਰਟੀ ਦੀ ਗ਼ਲਤੀ ਉੱਤੇ ਕੇਜਰੀਵਾਲ ਨੇ ਹੱਥ ਜੋੜ ਕੇ ਬੰਤ ਸਿੰਘ ਤੋਂ ਮੁਆਫ਼ੀ ਮੰਗੀ। ਉਨ੍ਹਾਂ ਦੱਸਿਆ ਕਿ ਜ਼ਿਆਦਤੀ ਕਰਨ ਵਾਲੇ ਦੋਹਾਂ ਨੌਜਵਾਨਾਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ।
ਮੁਲਾਕਾਤ ਤੋਂ ਬਾਅਦ ਬੰਤ ਸਿੰਘ ਦੇ ਚਿਹਰੇ ਉੱਤੇ ਕਾਫ਼ੀ ਖ਼ੁਸ਼ੀ ਨਜ਼ਰ ਆ ਰਹੀ ਸੀ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਇਸ ਵਿਵਾਦ ਤੋਂ ਬਾਅਦ ਬੰਤ ਸਿੰਘ ਨੂੰ ਪਾਰਟੀ ਵਿੱਚ ਕੋਈ ਅਹਿਮ ਜ਼ਿੰਮੇਵਾਰੀ ਵੀ ਦੇ ਸਕਦੀ ਹੈ। ਇਸ ਮੁਲਾਕਾਤ ਦੌਰਾਨ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਪਾਰਟੀ ਦੇ ਖਰੜ ਤੋਂ ਉਮੀਦਵਾਰ ਕੰਵਰ ਸੰਧੂ, ਮਜੀਠਾ ਤੋਂ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਵੀ ਮੌਜੂਦ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *