ਕੈਪਟਨ ਸਰਕਾਰ ਮਨਾਏਗੀ ਜਥੇਦਾਰ ਟੌਹੜਾ ਦੀ ਰਾਜ ਪੱਧਰੀ ਬਰਸੀ

ss1

ਕੈਪਟਨ ਸਰਕਾਰ ਮਨਾਏਗੀ ਜਥੇਦਾਰ ਟੌਹੜਾ ਦੀ ਰਾਜ ਪੱਧਰੀ ਬਰਸੀ

ਪੰਜਾਬ ਸਰਕਾਰ ਨੇ ਉੱਘੇ ਸਿੱਖ ਵਿਦਵਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿਖੇ 1 ਅਪ੍ਰੈਲ, 2017 ਨੂੰ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਮਾਰੋਹ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਪਹਿਲਾਂ ਹੀ ਤੈਅ ਰੁਝੇਵਿਆਂ ਕਾਰਨ ਇਸ ਸਮਾਰੋਹ ਵਿੱਚ ਸ਼ਾਮਲ ਹੋਣ ਬਾਰੇ ਆਪਣੀ ਅਸਮਰਥਾ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਿੰਮੇਵਾਰੀ ਲਾਈ ਹੈ। ਜਥੇਦਾਰ ਟੌਹੜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਰੋਹ ਕਰਨ ਲਈ ਅੱਜ ਸਵੇਰੇ ਮੁੱਖ ਮੰਤਰੀ ਨੇ ਇੱਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ। ਇਸ ਸਮਾਰੋਹ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਲਈ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਆਪਣੇ ਸਿਆਸੀ ਜੀਵਨ ਦੌਰਾਨ ਜਥੇਦਾਰ ਟੌਹੜਾ ਨਾਲ ਤਿੰਨ ਦਹਾਕੇ ਲੰਬੇ ਨਿੱਜੀ ਸਬੰਧਾਂ ਨੂੰ ਯਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਮਹਾਨ ਸਿੱਖ ਆਗੂ ਨੂੰ ਜਨਤਕ ਜੀਵਨ ਵਿੱਚ ਕਦਰਾਂ ਕੀਮਤਾਂ ‘ਤੇ ਅਧਾਰਿਤ ਸਿਆਸਤ ਦਾ ਪਾਸਾਰ ਕਰਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।

print
Share Button
Print Friendly, PDF & Email

Leave a Reply

Your email address will not be published. Required fields are marked *