ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰੇਗੀ : ਰਾਣਾ ਕੇਪੀ ਸਿੰਘ

ss1

ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰੇਗੀ : ਰਾਣਾ ਕੇਪੀ ਸਿੰਘ

ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੰਵਰਪਾਲ ਸਿੰਘ ਰਾਣਾ ਵੀਰਵਾਰ ਨੂੰ ਰਾਸ਼ਟਰੀ ਸੰਤ ਬਾਬਾ ਬਾਲ ਦੇ ਡੇਰਾ ਕੋਟਲਾ ਕਲਾ ਊਨਾ ਵਿਖੇ ਪਹੁੰਚੇ ਅਤੇ ਬਾਬਾ ਬਾਲ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਤਰੱਕੀ ਦੀ ਕਾਮਨਾ ਕੀਤੀ।
ਇਸ ਮੌਕੇ ਬਾਬਾ ਬਾਲ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਜਿਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਵਿਚ ਰਹਿ ਕੇ ਦੀਨ ਦੁਨੀਆ ਦੀ ਸੇਵਾ ਕਰਦਾ ਹੈ, ਭਗਵਾਨ ਉਸ ਦੇ ਸਾਰੇ ਕਾਰਜ ਆਪ ਪੂਰੇ ਕਰਦਾ ਹੈ। ਉਨ੍ਹਾਂ ਰਾਣਾ ਕੇਪੀ ਸਿੰਘ ਨੂੰ ਅਸ਼ੀਰਵਾਦ ਦਿੰਦਿਆਂ ਰਾਣਾ ਕੇਪੀ ਸਿੰਘ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਭੇਦਭਾਵ ਦੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਹਾਲਤ ਸੁਧਾਰਨ, ਨੌਜਵਾਨਾਂ ਨੂੰ ਰੁਜ਼ਗਾਰ ਮਹੱਈਆ ਕਰਵਾਉਣ,ਨਸ਼ਿਆਂ ਦਾ ਖਾਤਮਾ ਕਰਨ ਅਤੇ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਠੀਕ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਬੇਰੁਜ਼ਗਾਰੀ ਖਤਮ ਕਰਨ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਸੂਬੇ ਦੀ ਤਰੱਕੀ ‘ਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਪੰਡਿਤ ਰਾਮ ਨਾਥ ਸ਼ਰਮਾ, ਵਿਵੇਕ ਕੁਮਾਰ, ਸਤਪਾਲ ਰਯਾਦਾ ਮੈਂਬਰ ਹਿਮਾਚਲ ਪ੫ਦੇਸ਼ ਕਾਂਗਰਸ ਕਮੇਟੀ, ਕੁਸ਼ਲ ਸੈਣੀ, ਸੰਜੀਵ ਸੈਣੀ, ਸੰਤੋਸ਼ ਕੁਮਾਰੀ, ਬਲਾਕ ਕਾਂਗਰਸ ਨੰਗਲ ਦੇ ਪ੫ਧਾਨ ਸੰਜੇ ਸਾਹਨੀ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *