ਵੀਰਭੱਦਰ ਦੁਆਲੇ ਸ਼ਿਕੰਜਾ ਟਾਇਟ

ss1

ਵੀਰਭੱਦਰ ਦੁਆਲੇ ਸ਼ਿਕੰਜਾ ਟਾਇਟ

ਨਵੀਂ ਦਿੱਲੀ: ਆਮਦਨ ਤੋਂ ਵੱਧ ਸੰਪਤੀ ਰੱਖਣ ਦੇ ਮਾਮਲੇ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਖਿਲਾਫ ਸੀਬੀਆਈ ਨੇ ਦਿੱਲੀ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਹੈ। ਇਸ ਦੇ ਨਾਲ ਹੀ ਅੱਜ ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਵੀਰਭੱਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਵੱਲੋਂ ਸੀਬੀਆਈ ਵੱਲੋਂ ਦਰਜ ਕੀਤੇ ਮਾਮਲੇ ਨੂੰ ਰੱਦ ਕਰਨ ਦੀ ਪਾਈ ਅਪੀਲ ਵੀ ਖਾਰਜ ਕਰ ਦਿੱਤੀ ਹੈ।

ਵੀਰਭੱਦਰ ਸਿੰਘ ਨੇ ਆਪਣੇ ਤੇ ਪਤਨੀ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਐਕਟ ਦੀ ਧਾਰਾ 13(2) ਤੇ 13(1)(ਈ) ਤੇ ਆਈਪੀਸੀ ਦੀ ਧਾਰਾ 109 ਤਹਿਤ ਸੀਬੀਆਈ ਵੱਲੋਂ 23 ਸਤੰਬਰ 2015 ਵਿੱਚ ਦਰਜ ਕੀਤੀ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਇਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਅਤੇ ਹੁਣ ਸੀਬੀਆਈ ਨੇ ਦਿੱਲੀ ਦੀ ਇੱਕ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *