ਬਾਦਲ ਨੇ ਕਿਸਾਨਾਂ ਨੂੰ ਫੌਰੀ ਰਾਹਤ ਤੇ ਪੂਰੇ ਮੁਆਵਜ਼ੇ ਦੀ ਮੰਗ ਦੁਹਰਾਈ

ss1

ਬਾਦਲ ਨੇ ਕਿਸਾਨਾਂ ਨੂੰ ਫੌਰੀ ਰਾਹਤ ਤੇ ਪੂਰੇ ਮੁਆਵਜ਼ੇ ਦੀ ਮੰਗ ਦੁਹਰਾਈ

ਚੰਡੀਗੜ੍ਹ, 6 ਅਪ੍ਰੈਲ (ਪ੍ਰਿੰਸ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਨੇ ਸੂਬੇ ਵਿਚ ਕੱਲ ਰਾਤ ਹੋਈ ਗੜ੍ਹੇਮਾਰੀ ਤੇ ਬੇਮੌਸਮੀ ਬਰਸਾਤ ਦੇ ਨਾਲ ਕਿਸਾਨਾਂ ਦੇ ਹੋਏ ਵਿਆਪਕ ਨੁਕਸਾਨ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦੇ ਫੌਰੀ ਹੁਕਮ ਦੇਣ ਦੀ ਉਹਨਾਂ ਦੀ ਮੰਗ ਮੰਨਣ ‘ਤੇ ਸਰਕਾਰ ਦਾ ਧੰਨਵਾਦ ਕੀਤਾ ਹੈ ਤੇ ਕਿਸਾਨਾਂ ਨੂੰ ਫੌਰੀ ਰਾਹਤ ਦੇਣ ਤੇ ਪੂਰਾ ਮੁਆਵਜ਼ਾ ਦੇਣ ਦੀ ਮੰਗ ਦੁਹਰਾਈ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰ ਬਾਦਲ ਨੇ ਕਿਹਾ ਕਿ ਉਹ ਸਰਕਾਰ ਦੇ ਧੰਨਵਾਦੀ ਹਨ ਜਿਸਨੇ ਵਿਆਪਕ ਗੜ੍ਹੇਮਾਰੀ ਤੇ ਬਰਸਾਤ ਨਾਲ ਹੋਏ ਨੁਕਸਾਨ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਫੌਰੀ ਤੌਰ ‘ਤੇ ਜਾਰੀ ਕੀਤੇ ਜਾਣ ਦੀ ਉਹਨਾਂ ਵੱਲੋਂ ਸਵੇਰ ਵੇਲੇ ਕੀਤੀ ਗਈ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਉਹਨਾਂ ਕਿਹਾ ਕਿ ਇਹ ਕੁਦਰਤੀ ਆਫਤ ਉਦੋਂ ਆਈ ਹੈ ਜਦੋਂ ਸੂਬੇ ਭਰ ਵਿਚ ਕਣਕ ਪੂਰੀ ਤਰ੍ਹਾਂ ਪੱਕ ਗਈ ਹੈ ਤੇ ਵਾਢੀ ਲਈ ਤਿਆਰ ਹੈ।ਉਹਨਾਂ ਕਿਹਾ ਕਿ ਕਿਸਾਨਾਂ ਦੇ ਕਣਕ ਨੂੰ ਪੁੱਤਾਂ ਵਾਂਗ ਪਾਲਣ ‘ਤੇ ਵੱਡਾ ਨਿਵੇਸ਼ ਕੀਤਾ ਹੈ ਤੇ ਇਸ ਗੜ੍ਹੇਮਾਰੀ ਤੇ ਬਰਸਾਤ ਨੇ ਕਿਸਾਨਾਂ ਦੇ ਜੀਵਨ ਨੂੰ ਬਰਬਾਦ ਕਰਨ ਦੇ ਰਾਹ ਪਾ ਦਿੱਤਾ ਹੈ ਕਿਉਂਕਿ ਬੇਮੌਸਮੀ ਬਰਸਾਤ ਨਾਲ ਉਹਨਾਂ ਦਾ ਵੱਡਾ ਨੁਕਸਾਨ ਹੋਇਆ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *