ਸਵੀਡਨ ‘ਚ ਵਸਦੇ ਭਾਰਤੀਆਂ ਲਈ ਐਮਰਜੈਂਸੀ ਨੰਬਰ ਜਾਰੀ

ss1

ਸਵੀਡਨ ‘ਚ ਵਸਦੇ ਭਾਰਤੀਆਂ ਲਈ ਐਮਰਜੈਂਸੀ ਨੰਬਰ ਜਾਰੀ

ਸਵੀਡਨ ਦੀ ਰਾਜਧਾਨੀ ਸਟਾਕਹੋਮ ਵਿੱਚ ਭਾਰਤੀ ਸਫ਼ਾਰਤਾਖਾਨੇ ਤੋਂ ਕੁੱਝ ਮੀਟਰ ਦੂਰੀ ‘ਤੇ ਹੋਏ ਦਹਿਸ਼ਤਗਰਦੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਹਮਲਾ ਭੀੜ-ਭਾੜ ਵਾਲੇ ਇਲਾਕੇ ਵਿੱਚ ਕੀਤਾ ਗਿਆ, ਜਦੋਂ ਇਕ ਟਰੱਕ ਨੇ ਡਿਪਾਰਟਮੈਂਟਲ ਸਟੋਰ ਦੇ ਬਾਹਰ ਲੋਕਾਂ ਨੂੰ ਦਰੜ ਦਿੱਤਾ ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਵਾਲੀ ਥਾਂ ‘ਤੇ ਲੋਕਾਂ ਵਿੱਚ ਅਫਰਾ ਤਫਰੀ ਵਾਲਾ ਮਾਹੌਲ ਬਣ ਗਿਆ ਸੀ। ਇਸ ਦੌਰਾਨ ਕਈ ਜ਼ਖਮੀ ਲੋਕਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।

  ਸਵੀਡਨ ਵਿਚ ਭਾਰਤੀ ਸਫੀਰ ਮੌਨਿਕ ਮੋਹਤਾ ਮੁਤਾਬਕ ਸਾਰੇ ਭਾਰਤੀ ਸੁਰੱਖਿਅਤ ਹਨ। ਸਵੀਡਨ ਦੇ ਪ੍ਰਧਾਨ ਮੰਤਰੀ ਸਟੀਫਨ ਲੌਫਵਨ ਮੁਤਾਬਕ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਸਵੀਡਨ ਪੁਲਿਸ ਨੂੰ ਡਰੋਟੀਨਿੰਗਟਨ ਦੇ ਮੱਧ ਸਟਾਕਹੋਮ ‘ਤੇ ਇਕ ਵਿਅਕਤੀ ਬਾਰੇ ਸੂਚਨਾ ਮਿਲੀ ਜਿਸ ਨੇ ਟਰੱਕ ਚਲਾ ਕੇ ਬਹੁਤ ਸਾਰੇ ਲੋਕਾਂ ਨੂੰ ਜ਼ਖਮੀ ਕਰ ਦਿੱਤਾ। ਪੁਲਿਸ ਦੇ ਬੁਲਾਰੇ ਤੋਵੇ ਹਾਗ ਨੇ ਕਿਹਾ ਕਿ ਲੋਕ ਜ਼ਖ਼ਮੀ ਹੋਏ ਹਨ। ਹਾਲਾਂਕਿ ਉਨ੍ਹਾਂ ਨੇ ਮੌਤਾਂ ਦੀ ਪੁਸ਼ਟੀ ਨਹੀਂ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਇਸ ਦੁੱਖ ਦੀ ਘੜੀ ਵਿਚ ਭਾਰਤ, ਸਵੀਡਨ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *