ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਬੁਲਾਈ ਫਤਹਿ

ss1

ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਬੁਲਾਈ ਫਤਹਿ

ਓਟਾਵਾ – ਪੰਜਾਬ ਅਤੇ ਪੰਜਾਬੀਅਤ ਲਈ ਇਹ ਬਹੁਤ ਮਾਣ ਵਾਲਾ ਪਲ ਸੀ, ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਸਾਖੀ ਮੌਕੇ ਸਿੱਖ ਭਾਈਚਾਰੇ ਨੂੰ ‘ਵਾਹਿਗੁਰੂ ਜੀ ਕਾ ਖਾਲਸਾ ਅਤੇ ਵਾਹਿਗੁਰੂ ਜੀ ਕੀ ਫਤਹਿ’ ਬੁਲਾ ਕੇ ਵਧਾਈ ਦਿੱਤੀ।
ਟਰੂਡੋ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਕੈਨੇਡਾ ਦੀ ਤਰੱਕੀ ਵਿੱਚ ਪੰਜਾਬੀਆਂ ਦਾ ਅਹਿਮ ਯੋਗਦਾਨ ਰਿਹਾ ਹੈ। ਉਨਾਂ ਕਿਹਾ ਕਿ ਵਿਸਾਖੀ ਦਾ ਦਿਹਾੜਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਸ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।
ਦੱਸ ਦਈਏ ਕਿ ਵਿਸਾਖੀ ਦਾ ਦਿਹਾੜਾ ਸਿੱਖ ਕੌਮ ਲਈ ਬਹੁਤ ਅਹਿਮ ਹੈ ਅਤੇ ਇਸ ਦਿਹਾੜੇ ਦੀਆਂ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀਆਂ ਅਤੇ ਅਹਿਮ ਹਸਤੀਆਂ ਵੱਲੋਂ ਸਿੱਖ ਕੌਮ ਨੂੰ ਵਧਾਈਆਂ ਦਿੱਤੀਆਂ ਜਾਂਦੀਆਂ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *